Homeਪੰਜਾਬੀਪੰਜਾਬਡਿਜੀਟਲ ਯੁੱਗ ’ਚ ਵੀ ਕਿਤਾਬਾਂ ਦੀ ਅਹਿਮੀਅਤ ਬਰਕਰਾਰ, ਆਪਣੀ ਬੌਧਿਕ ਵਿਰਾਸਤ ਨੂੰ...

ਡਿਜੀਟਲ ਯੁੱਗ ’ਚ ਵੀ ਕਿਤਾਬਾਂ ਦੀ ਅਹਿਮੀਅਤ ਬਰਕਰਾਰ, ਆਪਣੀ ਬੌਧਿਕ ਵਿਰਾਸਤ ਨੂੰ ਸੰਭਾਲਣ ਦੀ ਲੋੜ

- Advertisement -spot_img

ਪਟਿਆਲਾ, 2 ਸਤੰਬਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਹੀਨਾਵਾਰ ‘ਪੁਸਤਕ ਮਿਲਣੀ’ ਕਰਵਾਈ ਗਈ। ਇਸ ਮੌਕੇ ਵਿਦਵਾਨ ਪ੍ਰੋ. ਹਰਪਾਲ ਸਿੰਘ ਪੰਨੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਸਮਾਗਮ ਦੌਰਾਨ ਡਾਇਰੈਕਟਰ ਭਾਸ਼ਾਵਾਂ  ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਡਿਜੀਟਲ ਯੁੱਗ ਵਿੱਚ ਕਿਤਾਬਾਂ ਸਾਡੇ ਨਾਲ ਹਰ ਸਮੇਂ ਮੌਜੂਦ ਹਨ ਅਤੇ ਹੁਣ ਉਨ੍ਹਾਂ ਨੂੰ ਪੜ੍ਹਨਾ ਹੋਰ ਵੀ ਸੌਖਾ ਹੋ ਗਿਆ ਹੈ। ਮੋਬਾਈਲ ਫੋਨ ਜਾਂ ਆਈਪੈਡ ਰਾਹੀਂ ਕਿਸੇ ਵੀ ਸਮੇਂ ਅਤੇ ਕਿਸੇ ਵੀ ਥਾਂ ਕਿਤਾਬ ਪੜ੍ਹੀ ਜਾ ਸਕਦੀ ਹੈ। ਇਸ ਲਈ ਲੋੜ ਸਿਰਫ਼ ਪੜ੍ਹਨ ਦੀ ਰੁਚੀ ਪੈਦਾ ਕਰਨ ਦੀ ਹੈ।

ਉਨ੍ਹਾਂ ਕਿਹਾ ਕਿ ਪ੍ਰੋ.  ਪੰਨੂ ਵਰਗੀਆਂ ਸ਼ਖ਼ਸੀਅਤਾਂ ਨੇ ਲਗਾਤਾਰ ਪੁਸਤਕਾਂ ਪੜ੍ਹ ਕੇ ਗਿਆਨ ਦਾ ਵਿਸ਼ਾਲ ਭੰਡਾਰ ਹਾਸਲ ਕੀਤਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਖ਼ੁਦ ਲੋਕਾਂ ਸਾਹਮਣੇ ਮਿਸਾਲ ਬਣਨ।

watch….ਇੱਕੋ ਪੋਰਟਲ ’ਤੇ 300+ ਸਰਕਾਰੀ ਸੇਵਾਵਾਂ, ਅਮਨ ਅਰੋੜਾ ਨੇ ਲਾਂਚ ਕੀਤਾ ‘Digi.Punjab’

ਪ੍ਰੋ. ਪੰਨੂ ਨੇ ਕਿਹਾ ਕਿ ਪੰਜਾਬ ਅਤੇ ਭਾਰਤ ਦੀ ਧਰਤੀ ਦੀ ਬੌਧਿਕ ਵਿਰਾਸਤ ਬੇਹੱਦ ਅਮੀਰ ਰਹੀ ਹੈ। ਸਾਡੇ ਪੁਰਖਿਆਂ ਨੇ ਪ੍ਰਾਚੀਨ ਸਮੇਂ ਵਿੱਚ ਹੀ ਵੇਦਾਂ ਵਰਗੇ ਮਹਾਨ ਗ੍ਰੰਥਾਂ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਵੱਡੇ-ਵਡੇਰੇ ਗਿਆਨ ਅਤੇ ਬੌਧਿਕਤਾ ਪੱਖੋਂ ਬਹੁਤ ਅਮੀਰ ਸਨ।

ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਅੱਜ ਅਸੀਂ ਆਪਣੀ ਇਸ ਵਿਦਵਤਾ ਭਰੀ ਵਿਰਾਸਤ ਨੂੰ ਸੰਭਾਲਣ ਅਤੇ ਇਸ ਤੋਂ ਲਾਭ ਲੈਣ ਵੱਲ ਲੋੜੀਂਦਾ ਧਿਆਨ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਸਾਡੇ ਖਿੱਤੇ ਵਿੱਚ ਅਜਿਹੇ ਮਹਾਨ ਗ੍ਰੰਥ ਰਚੇ ਗਏ ਹਨ, ਜਿਨ੍ਹਾਂ ਤੋਂ ਅਨੇਕ ਹੋਰ ਗ੍ਰੰਥਾਂ ਦੀ ਸਿਰਜਣਾ ਹੋ ਸਕਦੀ ਹੈ। ਇਨ੍ਹਾਂ ਵਿੱਚੋਂ ਕਈ ਰਚਨਾਵਾਂ ਤੋਂ ਅਸੀਂ ਅਜੇ ਵੀ ਅਣਜਾਣ ਹਾਂ, ਜਦਕਿ ਵਿਦੇਸ਼ੀ ਵਿਦਵਾਨਾਂ ਨੇ ਇਨ੍ਹਾਂ ਦਾ ਆਪਣੀਆਂ ਭਾਸ਼ਾਵਾਂ ਵਿੱਚ ਅਨੁਵਾਦ ਕਰਕੇ ਉਨ੍ਹਾਂ ਦੀ ਮਹੱਤਤਾ ਨੂੰ ਸਮਝਿਆ ਹੈ।

ਪ੍ਰੋ. ਪੰਨੂ ਨੇ ਕਿਹਾ ਕਿ ਅਸੀਂ ਗੁਰੂ ਨਾਨਕ ਦੇਵ ਜੀ ਵਰਗੇ ਮਹਾਨ ਦਾਨਿਸ਼ਵਰਾਂ ਦੇ ਵਾਰਿਸ ਹਾਂ, ਜਿਨ੍ਹਾਂ ਨੇ ਹਮੇਸ਼ਾਂ ਆਪਣੇ ਨਾਲ ਕਲਮ, ਦਵਾਤ ਅਤੇ ਲਿਖਣ ਲਈ ਪੱਤਰੇ ਰੱਖੇ। ਪੁਸਤਕਾਂ ਦੀ ਮਹੱਤਤਾ ਬਾਰੇ ਉਨ੍ਹਾਂ ਕਿਹਾ ਕਿ ਇੱਕ ਚੰਗੀ ਕਿਤਾਬ ਅਜਿਹਾ ਖ਼ਜ਼ਾਨਾ ਹੁੰਦੀ ਹੈ, ਜਿਸ ਨੂੰ ਇੱਕ ਵਿਦਵਾਨ ਨੇ ਲੰਬੇ ਅਧਿਐਨ ਅਤੇ ਗਿਆਨ ਨੂੰ ਇਕੱਠਾ ਕਰਕੇ ਸਿਰਜਿਆ ਹੁੰਦਾ ਹੈ। ਇਸ ਲਈ ਚੰਗੇ ਗੀਤ ਵਾਂਗ ਚੰਗੀ ਪੁਸਤਕ ਨੂੰ ਵੀ ਵਾਰ-ਵਾਰ ਪੜ੍ਹਨਾ ਚਾਹੀਦਾ ਹੈ, ਕਿਉਂਕਿ ਇਹ ਸਾਨੂੰ ਜੀਵਨ ਜਿਊਣ ਦੀ ਜਾਚ ਸਿਖਾਉਂਦੀ ਹੈ।

ਸਮਾਗਮ ਦੇ ਅੰਤ ਵਿੱਚ ਪ੍ਰੋ.  ਪੰਨੂ ਨੂੰ ਵਿਭਾਗ ਵੱਲੋਂ ਸ਼ਾਲ ਅਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ।

ਇਸ ਮੌਕੇ ਵਿਭਾਗ ਦੀ ਵਧੀਕ ਡਾਇਰੈਕਟਰ ਚੰਦਨਦੀਪ ਕੌਰ, ਡਿਪਟੀ ਡਾਇਰੈਕਟਰ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਜਸਪ੍ਰੀਤ ਕੌਰ, ਸੁਰਿੰਦਰ ਕੌਰ ਤੋਂ ਇਲਾਵਾ ਪਦਮਸ਼੍ਰੀ ਪ੍ਰਾਣ ਸੱਭਰਵਾਲ, ਇੰਜੀ. ਜੋਤਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਮੰਜੂ ਮਿੱਢਾ ਅਰੋੜਾ, ਸ਼ਾਇਰ ਅਵਤਾਰ ਜੀਤ ਸਿੰਘ, ਅੰਮ੍ਰਿਤਪਾਲ ਸ਼ੈਦਾ, ਗੁਰਮੀਤ ਸਿੰਘ ਅਤੇ ਗਾਇਕ ਨੀਲੇ ਖਾਂ ਸਮੇਤ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here