Homeਪੰਜਾਬੀਪੰਜਾਬਖੇੜੀ ਨੌਧ ਸਿੰਘ ਇਲਾਕੇ ’ਚ ਚੋਰਾਂ ਦਾ ਕਹਿਰ, ਦੋ ਘਰਾਂ ਨੂੰ ਦਿਨ-ਦਿਹਾੜੇ...

ਖੇੜੀ ਨੌਧ ਸਿੰਘ ਇਲਾਕੇ ’ਚ ਚੋਰਾਂ ਦਾ ਕਹਿਰ, ਦੋ ਘਰਾਂ ਨੂੰ ਦਿਨ-ਦਿਹਾੜੇ ਬਣਾਇਆ ਨਿਸ਼ਾਨਾ

- Advertisement -spot_img

ਸੰਘੋਲ, 2 ਸਤੰਬਰ (ਔਜਲਾ)

ਖੇੜੀ ਨੌਧ ਸਿੰਘ ਥਾਣੇ ਅਧੀਨ ਦੋ ਪਿੰਡਾਂ ਵਿੱਚ ਦਿਨ-ਦਿਹਾੜੇ ਚੋਰੀਆਂ, ਇਲਾਕੇ ਵਿੱਚ ਸਹਿਮ ਦਾ ਮਾਹੌਲ

ਪੁਲਿਸ ਥਾਣਾ ਖੇੜੀ ਨੌਧ ਸਿੰਘ ਅਧੀਨ ਆਉਂਦੇ ਦੋ ਪਿੰਡਾਂ ਵਿੱਚ ਦਿਨ-ਦਿਹਾੜੇ ਹੋਈਆਂ ਚੋਰੀਆਂ ਕਾਰਨ ਇਲਾਕੇ ਦੇ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ। ਚੋਰਾਂ ਵੱਲੋਂ ਇੱਕ ਪਿੰਡ ਵਿੱਚ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸੋਨਾ, ਚਾਂਦੀ ਅਤੇ ਨਕਦੀ ਚੋਰੀ ਕੀਤੀ ਗਈ, ਜਦਕਿ ਦੂਜੇ ਮਾਮਲੇ ਵਿੱਚ ਵੀ ਘਰੋਂ ਸੋਨੇ ਦੇ ਗਹਿਣੇ ਅਤੇ ਨਕਦੀ ਗਾਇਬ ਮਿਲੀ।

ਪਿੰਡ ਉਦਲਪੁਰ ਦੇ ਨੰਬਰਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੱਸੀ ਪਠਾਣਾਂ ਵਿਖੇ ਦੁਕਾਨ ਕਰਦੇ ਹਨ, ਜਦਕਿ ਉਨ੍ਹਾਂ ਦੀ ਪਤਨੀ ਨੌਕਰੀ ਕਰਦੀ ਹੈ। ਬੀਤੇ ਦਿਨ ਘਰ ਵਿੱਚ ਕੋਈ ਮੌਜੂਦ ਨਹੀਂ ਸੀ। ਜਦੋਂ ਉਹ ਵਾਪਸ ਘਰ ਪਹੁੰਚੇ ਤਾਂ ਬਾਹਰਲੇ ਗੇਟ ਨੂੰ ਜਿੰਦਰਾ ਲੱਗਾ ਹੋਇਆ ਸੀ, ਪਰ ਘਰ ਅੰਦਰ ਦਾਖਲ ਹੋਣ ’ਤੇ ਦਰਵਾਜ਼ੇ ਅਤੇ ਅੰਦਰਲੀ ਅਲਮਾਰੀ/ਲਾਕਰ ਦੇ ਜਿੰਦਰੇ ਟੁੱਟੇ ਹੋਏ ਮਿਲੇ। ਘਰ ਦਾ ਸਾਰਾ ਸਮਾਨ ਵੀ ਖਿਲਰਿਆ ਪਿਆ ਸੀ।

ਪੀੜਤ ਅਨੁਸਾਰ ਚੋਰ ਘਰ ਵਿੱਚੋਂ ਕਰੀਬ 8 ਤੋਂ 10 ਤੋਲੇ ਸੋਨਾ, ਅੱਧਾ ਕਿਲੋ ਚਾਂਦੀ ਅਤੇ ਲਗਭਗ 80 ਹਜ਼ਾਰ ਰੁਪਏ ਦੀ ਨਕਦੀ ਲੈ ਗਏ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਚੋਰੀ ਦੁਪਹਿਰ ਕਰੀਬ 10 ਤੋਂ 12 ਵਜੇ ਦੇ ਦਰਮਿਆਨ ਹੋਈ।

watch….ਪਨੈਚਾਂ ’ਚ ਲੁੱਟ ਦੀ ਵਾਰਦਾਤ, ਬਜ਼ੁਰਗ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ

ਇਸੇ ਤਰ੍ਹਾਂ ਪਿੰਡ ਖੇੜੀ ਨੌਧ ਸਿੰਘ ਵਿੱਚ ਵੀ ਚੋਰਾਂ ਨੇ ਦਿਨ-ਦਿਹਾੜੇ ਹਰਜਿੰਦਰ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾਇਆ। ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਅਹਾਤੇ ਦਾ ਕੰਮ ਕਰਦੇ ਹਨ, ਜਦਕਿ ਉਨ੍ਹਾਂ ਦੀ ਪਤਨੀ ਖੰਨਾ ਵਿਖੇ ਨੌਕਰੀ ਕਰਦੀ ਹੈ। ਉਨ੍ਹਾਂ ਦੇ ਬੱਚੇ ਵੀ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ।

ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 7 ਵਜੇ ਜਦੋਂ ਉਨ੍ਹਾਂ ਦੀ ਪਤਨੀ ਘਰ ਪਹੁੰਚੀ ਅਤੇ ਮੇਨ ਗੇਟ ਖੋਲ੍ਹਿਆ ਤਾਂ ਘਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ। ਅਲਮਾਰੀ ਦਾ ਜਿੰਦਰਾ ਟੁੱਟਿਆ ਹੋਇਆ ਸੀ ਅਤੇ ਉਸ ਵਿੱਚ ਪਏ ਸੋਨੇ ਦੇ ਗਹਿਣੇ ਅਤੇ ਪਰਸ ਵਿੱਚੋਂ 15 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।

ਦੋਵੇਂ ਮਾਮਲਿਆਂ ਸਬੰਧੀ ਪਰਿਵਾਰਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here