Homeਪੰਜਾਬੀਪੰਜਾਬ181 ਅਧਿਆਪਕ ਬਣੇ ਹੈੱਡਮਾਸਟਰ, ਪੰਜਾਬ ਸਰਕਾਰ ਦਾ ਵੱਡਾ ਸਿੱਖਿਆ ਫੈਸਲਾ

181 ਅਧਿਆਪਕ ਬਣੇ ਹੈੱਡਮਾਸਟਰ, ਪੰਜਾਬ ਸਰਕਾਰ ਦਾ ਵੱਡਾ ਸਿੱਖਿਆ ਫੈਸਲਾ

- Advertisement -spot_img

ਚੰਡੀਗੜ੍ਹ, 4 ਸਤੰਬਰ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਕੂਲ ਪੱਧਰ ’ਤੇ ਪ੍ਰਭਾਵਸ਼ਾਲੀ ਅਗਵਾਈ ਯਕੀਨੀ ਬਣਾਉਣ ਲਈ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ (BPEOs) ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ। ਇਹ ਕਦਮ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਅਤੇ ਗਤੀਸ਼ੀਲ ਲੀਡਰਸ਼ਿਪ ਸਥਾਪਤ ਕਰਨ ਵੱਲ ਅਹਿਮ ਮੰਨਿਆ ਜਾ ਰਿਹਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪਦਉੱਨਤੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਫੈਸਲਾ ਅਧਿਆਪਕਾਂ ਲਈ ਪੇਸ਼ੇਵਰ ਵਿਕਾਸ ਅਤੇ ਕਰੀਅਰ ਤਰੱਕੀ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।

ਪਦਉੱਨਤ ਕੀਤੇ ਗਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ, 23 ਐਸ.ਸੀ. ਸ਼੍ਰੇਣੀ, 6 ਦਿਵਿਆਂਗ ਸ਼੍ਰੇਣੀ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਹੈੱਡਮਾਸਟਰ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ ਹੈ।

watch……“60% DA ’ਤੇ ਵੱਡਾ ਫੈਸਲਾ! ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਸਪੱਸ਼ਟ ਜਵਾਬ”

ਸਿੱਖਿਆ ਮੰਤਰੀ ਨੇ ਕਿਹਾ ਕਿ ਮਜ਼ਬੂਤ ਅਤੇ ਸਮਰੱਥ ਸਕੂਲ ਲੀਡਰਸ਼ਿਪ ਗੁਣਵੱਤਾ ਵਾਲੀ ਸਿੱਖਿਆ ਦੀ ਨੀਂਹ ਹੈ। ਸਰਕਾਰ ਦਾ ਟੀਚਾ ਹੈ ਕਿ ਸੂਬੇ ਦੇ ਹਰ ਸਕੂਲ ਵਿੱਚ ਅਜਿਹਾ ਹੈੱਡਮਾਸਟਰ ਹੋਵੇ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਸਕੂਲ ਦੇ ਅਕਾਦਮਿਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏ।

ਬੈਂਸ ਨੇ ਨਵੇਂ ਪਦਉੱਨਤ ਹੈੱਡਮਾਸਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਰੱਕੀ ਦੇ ਹੁਕਮ ਸੀਨੀਆਰਤਾ ਅਤੇ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮਕਸਦ ਸਾਰੇ ਯੋਗ ਅਤੇ ਹੱਕਦਾਰ ਉਮੀਦਵਾਰਾਂ ਨੂੰ ਇਨ੍ਹਾਂ ਮਹੱਤਵਪੂਰਨ ਜ਼ਿੰਮੇਵਾਰੀਆਂ ਲਈ ਮੌਕਾ ਦੇਣਾ ਸੀ।

ਉਨ੍ਹਾਂ ਦੱਸਿਆ ਕਿ ਨਵੇਂ ਪਦਉੱਨਤ ਹੈੱਡਮਾਸਟਰ ਤੁਰੰਤ ਆਪਣਾ ਚਾਰਜ ਸੰਭਾਲਣਗੇ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਨਵੀਂ ਊਰਜਾ ਅਤੇ ਪ੍ਰਭਾਵਸ਼ਾਲੀ ਅਗਵਾਈ ਨੂੰ ਹੋਰ ਮਜ਼ਬੂਤੀ ਮਿਲੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here