ਸੰਘੋਲ, 5 ਸਤੰਬਰ (ਔਜਲਾ)
ਕਸਬਾ ਸੰਘੋਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਬੀਤੀ ਰਾਤ ਚੋਰੀ ਦੀਆਂ ਦੋ ਘਟਨਾਵਾਂ ਸਾਹਮਣੇ ਆਉਣ ਨਾਲ ਲੋਕਾਂ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ।
ਸੰਘੋਲ ਦੇ ਇੱਕ ਖੋਖਾ ਮਾਲਕ ਸ਼ੁਭਮ ਵਰਮਾ ਨੇ ਦੱਸਿਆ ਕਿ ਉਸ ਨੂੰ ਚੋਰੀ ਦੀ ਘਟਨਾ ਬਾਰੇ ਸਵੇਰੇ ਪਤਾ ਲੱਗਾ। ਉਸ ਅਨੁਸਾਰ ਚੋਰਾਂ ਨੇ ਖੋਖੇ ਦੇ ਪਿਛਲੇ ਪਾਸੇ ਤੋਂ ਪਾੜ ਲਗਾ ਕੇ ਅੰਦਰ ਦਾਖਲ ਹੋ ਕੇ ਸਿਗਰੇਟਾਂ, ਬੀੜੀਆਂ, ਕੁਝ ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ। ਇਸ ਚੋਰੀ ਕਾਰਨ ਉਸ ਦਾ ਕਰੀਬ 5 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਸਬੰਧੀ ਸਬੰਧਤ ਪੁਲਿਸ ਚੌਕੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਨੇੜਲੇ ਪਿੰਡ ਸਿੱਧੂਪੁਰ ਕਲਾਂ ਵਿੱਚ ਕਿਸਾਨਾਂ ਦੀਆਂ ਖੇਤ ਮੋਟਰਾਂ ਤੋਂ ਤਾਂਬੇ ਦੀਆਂ ਕੇਬਲਾਂ ਅਤੇ ਹੋਰ ਸਮਾਨ ਚੋਰੀ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
watch…..ਖੇੜੀ ਨੌਧ ਸਿੰਘ ਪੁਲਿਸ ’ਤੇ ਨੌਜਵਾਨ ਨੂੰ ਝੂਠੇ ਕੇਸ ’ਚ ਫਸਾਉਣ ਦੇ ਇਲਜ਼ਾਮ, ਵੀਡੀਓ ਵਾਇਰਲ
ਪੀੜਤ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਖੇਤ ਗਿਆ ਤਾਂ ਮੋਟਰ ਵਾਲੇ ਕਮਰੇ ਦਾ ਜਿੰਦਰਾ ਟੁੱਟਿਆ ਹੋਇਆ ਸੀ ਅਤੇ ਅੰਦਰੋਂ ਕੇਬਲ ਗਾਇਬ ਸੀ। ਉਸ ਨੇ ਦੱਸਿਆ ਕਿ ਉਸ ਦੇ ਖੇਤ ਦੇ ਨੇੜੇ ਸਥਿਤ ਦੋ ਹੋਰ ਕਿਸਾਨਾਂ ਦੀਆਂ ਮੋਟਰਾਂ ਤੋਂ ਵੀ ਕੇਬਲ ਚੋਰੀ ਕੀਤੀ ਗਈ ਹੈ।
ਇਨ੍ਹਾਂ ਘਟਨਾਵਾਂ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਚਿੰਤਾ ਵਧ ਗਈ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਰਾਤ ਸਮੇਂ ਗਸ਼ਤ ਵਧਾਉਣ ਅਤੇ ਚੋਰੀ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ।





