Homeਪੰਜਾਬੀਖੇਡਾਂਪਟਿਆਲਾ ਤੋਂ ਖੇਡਾਂ ਦਾ ਮਹਾਕੁੰਭ ਸ਼ੁਰੂ! 🏆 ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4...

ਪਟਿਆਲਾ ਤੋਂ ਖੇਡਾਂ ਦਾ ਮਹਾਕੁੰਭ ਸ਼ੁਰੂ! 🏆 ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸ਼ਾਨਦਾਰ ਆਗਾਜ਼

- Advertisement -spot_img

ਪਟਿਆਲਾ, 7 ਸਤੰਬਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਪਟਿਆਲਾ ਤੋਂ ਸ਼ਾਨਦਾਰ ਸ਼ੁਰੂਆਤ ਹੋਈ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੇਡ ਸਮਾਗਮ ਦੀ ਸ਼ੁਰੂਆਤ ਕਰਵਾਈ, ਜਦਕਿ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਅਤੇ ਦੁਨੀਆ ਨੂੰ ਕਈ ਨਾਮਵਰ ਖਿਡਾਰੀ ਦਿੱਤੇ ਹਨ। ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਪਹਿਲਾਂ ਹੀ ਭਾਰੀ ਉਤਸ਼ਾਹ ਹੈ ਅਤੇ ਲੋੜ ਉਨ੍ਹਾਂ ਨੂੰ ਸਹੀ ਮੰਚ, ਬਿਹਤਰ ਸਹੂਲਤਾਂ ਅਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਦੇਣ ਦੀ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਖੇਡ ਸਮਾਗਮ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਿਖਾਰਨ ਲਈ ਮਹੱਤਵਪੂਰਨ ਪਲੇਟਫਾਰਮ ਮੁਹੱਈਆ ਕਰਵਾ ਰਹੇ ਹਨ।

watch…..ਅਧਿਆਪਕ ਦਿਵਸ ’ਤੇ ਪਟਿਆਲਾ ਦਾ ਮਾਣ! ਪ੍ਰਿੰਸੀਪਲ ਵਿਜੈ ਕਪੂਰ ਨੂੰ ਮਿਲਿਆ ਰਾਜ ਅਧਿਆਪਕ ਪੁਰਸਕਾਰ-2026

ਵਿਧਾਇਕ ਕੋਹਲੀ ਨੇ ਕਿਹਾ ਕਿ ਖੇਡਾਂ ਦਾ ਮਹੱਤਵ ਸਿਰਫ਼ ਸਰੀਰਕ ਤੰਦਰੁਸਤੀ ਤੱਕ ਸੀਮਤ ਨਹੀਂ ਹੈ, ਸਗੋਂ ਇਹ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ, ਮਾੜੀਆਂ ਆਦਤਾਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਖੇਡ ਮੈਦਾਨ ਨਾਲ ਜੁੜਿਆ ਨੌਜਵਾਨ ਅਨੁਸ਼ਾਸਨ, ਮਿਹਨਤ, ਸਬਰ ਅਤੇ ਟੀਮ ਭਾਵਨਾ ਵਰਗੇ ਗੁਣ ਸਿੱਖਦਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਖੇਡਾਂ ਉਨ੍ਹਾਂ ਨੂੰ ਆਪਣੇ ਟੀਚਿਆਂ ਪ੍ਰਤੀ ਕੇਂਦਰਿਤ ਰਹਿਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਨਵਾਂ ਜੋਸ਼ ਪੈਦਾ ਹੋ ਰਿਹਾ ਹੈ ਅਤੇ ਭਵਿੱਖ ਵਿੱਚ ਹੋਰ ਵੀ ਬਿਹਤਰ ਖਿਡਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਦਾ ਖੇਡਾਂ ਨਾਲ ਪੁਰਾਣਾ ਅਤੇ ਮਾਣਮੱਤਾ ਨਾਤਾ ਹੈ। ਸ਼ਹਿਰ ਨੇ ਦੇਸ਼ ਨੂੰ ਕਈ ਪ੍ਰਸਿੱਧ ਖਿਡਾਰੀ ਦਿੱਤੇ ਹਨ ਅਤੇ ਪਟਿਆਲਾ ਹਮੇਸ਼ਾ ਖੇਡ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਪਟਿਆਲਾ ਤੋਂ ਹੋਣਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ।

ਮੇਅਰ ਨੇ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜੀ ਨੌਜਵਾਨ ਪੀੜ੍ਹੀ ਹੀ ਤੰਦਰੁਸਤ, ਅਨੁਸ਼ਾਸਿਤ ਅਤੇ ਮਜ਼ਬੂਤ ਸਮਾਜ ਦੀ ਨੀਂਹ ਬਣ ਸਕਦੀ ਹੈ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ, ਐਮ.ਸੀ. ਹਰਮਨ ਸੰਧੂ, ਜਸਬੀਰ ਸਿੰਘ ਬਿੱਟੂ, ਜੋਹਨੀ ਕੋਹਲੀ, ਸਾਗਰ ਧਾਲੀਵਾਲ ਅਤੇ ਦੇਵਿੰਦਰ ਪਾਲ ਸਿੰਘ ਮਿੱਕੀ ਸਮੇਤ ਹੋਰ ਪਤਵੰਤੇ, ਸਮਾਜ ਸੇਵੀ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here