ਸੰਘੋਲ, 8 ਸਤੰਬਰ (ਔਜਲਾ)
ਲੁਧਿਆਣਾ-ਚੰਡੀਗੜ੍ਹ ਮਾਰਗ ’ਤੇ ਸਥਿਤ ਪਿੰਡ ਸੰਘੋਲ ਨੇੜੇ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਰਾਤ ਕਰੀਬ 2 ਵਜੇ ਵਾਪਰਿਆ। ਮੁੱਢਲੀ ਜਾਂਚ ਮੁਤਾਬਕ, ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਗਈ ਅਤੇ ਕਈ ਪਲਟੀਆਂ ਖਾ ਗਈ। ਕਾਰ ਵਿੱਚ ਤਿੰਨ ਨੌਜਵਾਨ ਦੋਸਤ ਸਵਾਰ ਸਨ, ਜੋ ਲੁਧਿਆਣਾ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ।
WATCH….ਘਰ ਸੁੰਨਾ ਛੱਡਣਾ ਪਿਆ ਮਹਿੰਗਾ! ਚੋਰਾਂ ਨੇ 1 ਲੱਖ ਨਕਦ ਤੇ ਦੋ ਸੋਨੇ ਦੀਆਂ ਅੰਗੂਠੀਆਂ ਉਡਾਈਆਂ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਖਮਾਣੋਂ ਦੇ ਸਿਹਤ ਕੇਂਦਰ ਵਿੱਚ ਦਾਖ਼ਲ ਕਰਵਾਇਆ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਮ੍ਰਿਤਕ ਦੀ ਪਛਾਣ ਦਿਨੇਸ਼ ਵਜੋਂ ਹੋਈ ਹੈ, ਜਦਕਿ ਵਾਸੂ ਅਤੇ ਜਾਹਿਦ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਤਿੰਨੋਂ ਨੌਜਵਾਨ ਲੁਧਿਆਣਾ ਦੇ ਰਹਿਣ ਵਾਲੇ ਹਨ। ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਚੌਂਕੀ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।





