Homeਪੰਜਾਬੀਪੰਜਾਬਪਿੰਡਾਂ ਦੀਆਂ ਸੜਕਾਂ ’ਤੇ ਮੱਝਾਂ ਦਾ ਕਬਜ਼ਾ, ਪ੍ਰਸ਼ਾਸਨ ਦੇ ਹੁਕਮ ਬੇਅਸਰ

ਪਿੰਡਾਂ ਦੀਆਂ ਸੜਕਾਂ ’ਤੇ ਮੱਝਾਂ ਦਾ ਕਬਜ਼ਾ, ਪ੍ਰਸ਼ਾਸਨ ਦੇ ਹੁਕਮ ਬੇਅਸਰ

- Advertisement -spot_img

ਸੰਘੋਲ, 12 ਸਤੰਬਰ (ਔਜਲਾ)
ਇਲਾਕੇ ਦੀਆਂ ਸੜਕਾਂ ’ਤੇ ਬੇਰੋਕ-ਟੋਕ ਘੁੰਮ ਰਹੇ ਗੁੱਜਰਾਂ ਦੀਆਂ ਮੱਝਾਂ ਦੇ ਝੁੰਡ ਆਵਾਜਾਈ ਵਿੱਚ ਵਿਘਨ ਪੈਦਾ ਕਰਨ ਦੇ ਨਾਲ-ਨਾਲ ਸੜਕੀ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਇਨ੍ਹਾਂ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਘੁੰਮਣ ਤੋਂ ਰੋਕਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ 100 ਤੋਂ 200 ਪਸ਼ੂਆਂ ਦਾ ਝੁੰਡ ਸੜਕਾਂ ਤੋਂ ਲੰਘਦਾ ਹੈ ਤਾਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ, ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਕਈ ਵਾਰ ਪਸ਼ੂ ਵਾਹਨਾਂ ਨਾਲ ਟਕਰਾ ਜਾਂਦੇ ਹਨ ਜਾਂ ਖਹਿ ਜਾਂਦੇ ਹਨ, ਜਿਸ ਕਾਰਨ ਵਾਹਨਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਸੜਕਾਂ ਦੇ ਕਿਨਾਰਿਆਂ ’ਤੇ ਚਰਦੇ ਇਹ ਪਸ਼ੂ ਕਿਸਾਨਾਂ ਦੀਆਂ ਮਿਹਨਤ ਨਾਲ ਪਾਲੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ। ਇਸ ਤੋਂ ਇਲਾਵਾ, ਵਾਤਾਵਰਣ ਵਿਭਾਗ ਵੱਲੋਂ ਸੜਕਾਂ ਦੇ ਕਿਨਾਰਿਆਂ ’ਤੇ ਲਗਾਏ ਗਏ ਬੂਟਿਆਂ ਨੂੰ ਵੀ ਇਹ ਪਸ਼ੂ ਖਾ ਜਾਂਦੇ ਹਨ, ਜਿਸ ਨਾਲ ਸਰਕਾਰੀ ਜਾਇਦਾਦ ਦਾ ਨੁਕਸਾਨ ਹੋ ਰਿਹਾ ਹੈ।

ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਗੁੱਜਰਾਂ ਦੇ ਪਸ਼ੂਆਂ ਦੇ ਪਿੰਡਾਂ ਵਿੱਚੋਂ ਲੰਘਣ ’ਤੇ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਪਰ ਇਨ੍ਹਾਂ ਹੁਕਮਾਂ ਦੀ ਪਾਲਣਾ ਹੁੰਦੀ ਦਿਖਾਈ ਨਹੀਂ ਦੇ ਰਹੀ। ਕਈ ਪੰਚਾਇਤਾਂ ਵੱਲੋਂ ਵਿਸ਼ੇਸ਼ ਮਤੇ ਪਾਸ ਕਰਕੇ ਜਨਤਕ ਥਾਵਾਂ ’ਤੇ ਚੇਤਾਵਨੀ ਬੋਰਡ ਵੀ ਲਗਾਏ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਵਿਵਸਥਾ ਬਾਰੇ ਸਪਸ਼ਟ ਕੀਤਾ ਗਿਆ ਹੈ।

watch…..ਸਿੱਧੂਪੁਰ ਕਲਾਂ ’ਚ ਬਜ਼ੁਰਗ ਨਾਲ ਲੁੱਟ ਦੀ ਵਾਰਦਾਤ, ਪੈਨਸ਼ਨ ਦੀ ਨਕਦੀ ਤੇ ਮੋਬਾਈਲ ਲੁੱਟਿਆ

ਇਲਾਕਾ ਵਾਸੀਆਂ ਦਾ ਸਵਾਲ ਹੈ ਕਿ ਜਦੋਂ ਪ੍ਰਸ਼ਾਸਨ ਵੱਲੋਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਇਨ੍ਹਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਕਿਸ ਦੀ ਹੈ? ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਦੀਆਂ ਸੜਕਾਂ ’ਤੇ ਸ਼ਰੇਆਮ ਘੁੰਮ ਰਹੇ ਮੱਝਾਂ ਦੇ ਝੁੰਡ ਨਾ ਸਿਰਫ਼ ਆਵਾਜਾਈ ਲਈ ਖ਼ਤਰਾ ਬਣ ਰਹੇ ਹਨ, ਸਗੋਂ ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾ ਰਹੇ ਹਨ। ਇਸ ਦੇ ਬਾਵਜੂਦ ਅਜੇ ਤੱਕ ਗੁੱਜਰਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਮੋਹਣ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ, ਸੰਤੋਖ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਅਸ਼ੋਕ ਕੁਮਾਰ, ਰਾਕੇਸ਼ ਕੁਮਾਰ ਅਤੇ ਸੁਰੇਸ਼ ਕੁਮਾਰ ਸਮੇਤ ਹੋਰ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਗੁੱਜਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਵਾਜਾਈ ਸੁਚਾਰੂ ਰਹੇ ਅਤੇ ਸਰਕਾਰੀ ਜਾਇਦਾਦ ਦਾ ਨੁਕਸਾਨ ਰੋਕਿਆ ਜਾ ਸਕੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here