ਸੰਘੋਲ, 12 ਸਤੰਬਰ (ਔਜਲਾ)
ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਚਾਰ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਕੰਪਨੀਆਂ ਦੇ 6 ਨਸ਼ੀਲੇ ਟੀਕੇ, 2 ਸਰਿੰਜਾਂ ਅਤੇ 4 ਸੂਈਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਰਾਣਵਾਂ ਰੋਡ, ਸੰਘੋਲ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਚਾਰ ਸ਼ੱਕੀ ਨੌਜਵਾਨ ਬੈਠੇ ਦਿਖਾਈ ਦਿੱਤੇ। ਸ਼ੱਕ ਦੇ ਆਧਾਰ ’ਤੇ ਜਦੋਂ ਪੁਲਿਸ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਪਰੋਕਤ ਨਸ਼ੀਲਾ ਸਮਾਨ ਬਰਾਮਦ ਹੋਇਆ।
watch…..ਪਿੰਡਾਂ ਦੀਆਂ ਸੜਕਾਂ ’ਤੇ ਮੱਝਾਂ ਦਾ ਕਬਜ਼ਾ, ਪ੍ਰਸ਼ਾਸਨ ਦੇ ਹੁਕਮ ਬੇਅਸਰ
ਪੁਲਿਸ ਨੇ ਇਸ ਮਾਮਲੇ ਵਿੱਚ ਸੰਦੀਪ ਸਿੰਘ ਵਾਸੀ ਪਿੰਡ ਰਾਣਵਾਂ, ਹਾਲ ਆਬਾਦ ਮੰਡੇਰਾਂ, ਜਸਕਰਨ ਸਿੰਘ ਅਤੇ ਕਰਨਵੀਰ ਸਿੰਘ ਦੋਵੇਂ ਵਾਸੀ ਮੰਡੇਰਾਂ ਅਤੇ ਮਨਪ੍ਰੀਤ ਸਿੰਘ ਵਾਸੀ ਬਿਲਾਸਪੁਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Post Views: 8





