ਪਟਿਆਲਾ, 12 ਸਤੰਬਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਅਤੇ ਵਾਰਡ ਨੰਬਰ 40 ਤੋਂ ਪੁਨੀਤ ਬੁੱਧੀਰਾਜਾ ਵੀ ਮੌਜੂਦ ਰਹੇ।
ਯਾਤਰਾ ’ਤੇ ਰਵਾਨਾ ਹੋ ਰਹੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਕੋਹਲੀ ਨੇ ਦੱਸਿਆ ਕਿ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸ਼ਰਧਾਲੂ ਤੋਂ ਕੋਈ ਫੀਸ ਨਹੀਂ ਲਈ ਜਾ ਰਹੀ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ, ਜਦਕਿ ਹੋਰ ਵੀ ਬਹੁਤ ਸਾਰੇ ਲੋਕ ਤੀਰਥ ਯਾਤਰਾ ਲਈ ਲਗਾਤਾਰ ਸੰਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਭਰਪੂਰ ਸਹਿਯੋਗ ਅਤੇ ਪ੍ਰਸ਼ੰਸਾ ਮਿਲ ਰਹੀ ਹੈ।
watch….2,008 ਪਿੰਡਾਂ ਤੇ ਵਾਰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ, ਇੱਕ ਹਫ਼ਤੇ ’ਚ ਮਿਲਣਗੇ ਸਿਹਤ ਕਾਰਡ
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਰਾਹੀਂ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਅੰਤ ਵਿੱਚ ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਪ੍ਰਸ਼ੰਸਾ ਕੀਤੀ।





