Homeਪੰਜਾਬੀਪੰਜਾਬਬੱਸੀ ਪਠਾਣਾਂ ’ਚ ‘ਆਪ’ ਦੀ ਮਜ਼ਬੂਤੀ ਲਈ ਗੁਰਪ੍ਰੀਤ ਸਿੰਘ ਦਾ ਦੌਰਾ, ਵਰਕਰਾਂ...

ਬੱਸੀ ਪਠਾਣਾਂ ’ਚ ‘ਆਪ’ ਦੀ ਮਜ਼ਬੂਤੀ ਲਈ ਗੁਰਪ੍ਰੀਤ ਸਿੰਘ ਦਾ ਦੌਰਾ, ਵਰਕਰਾਂ ਨਾਲ ਕੀਤੀ ਮੁਲਾਕਾਤ

- Advertisement -spot_img

ਸੰਘੋਲ਼, 12 ਸਤੰਬਰ (ਰਣਜੋਧ ਸਿੰਘ ਔਜਲਾ)

ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਵੱਲੋਂ ਸੰਘੋਲ਼ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਲੋਕ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਮੈਂਬਰ ਘੁੰਮਣ ਬ੍ਰਦਰਜ਼ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।

ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ 70 ਸਾਲਾਂ ਦੇ ਰਾਜ ਦੌਰਾਨ ਇਹ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਣ ਅਤੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਲਈ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਕਾਨੂੰਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਧਿਰਾਂ ਨੂੰ ਇਹ ਕਾਨੂੰਨ ਰਾਸ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਲਗਾਤਾਰ ਦੌਰੇ ਕਰਕੇ ਦਿਨ-ਰਾਤ ਮਿਹਨਤ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾ ਰਹੇ ਹਨ।

watch…..ਸੰਘੋਲ ਪੁਲਿਸ ਵੱਲੋਂ 4 ਸ਼ੱਕੀ ਨੌਜਵਾਨ ਗ੍ਰਿਫ਼ਤਾਰ, ਨਸ਼ੀ*ਲੇ ਟੀਕੇ ਤੇ ਹੋਰ ਸਮਾਨ ਬਰਾਮਦ

ਗੁਰਪ੍ਰੀਤ ਸਿੰਘ ਨੇ ਕਿਹਾ ਕਿ ਹਲਕੇ ਦੇ ਸੇਵਾਦਾਰ ਵਜੋਂ ਕੰਮ ਕਰਦਿਆਂ ਉਨ੍ਹਾਂ ਨੇ ਲੋਕਾਂ ਦੇ ਕਈ ਕੰਮ ਕਰਵਾਏ ਅਤੇ ਹਲਕੇ ਵਿੱਚ ਸੜਕਾਂ ਦਾ ਵਿਸ਼ਾਲ ਜਾਲ ਵਿਛਾਇਆ। ਇਸ ਕਾਰਨ ਲੋਕ ਅੱਜ ਵੀ ਉਨ੍ਹਾਂ ਨੂੰ ‘ਸੜਕਾਂ ਵਾਲੇ ਐੱਮ.ਐੱਲ.ਏ.’ ਵਜੋਂ ਯਾਦ ਕਰਦੇ ਹਨ ਅਤੇ ਉਨ੍ਹਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਭਵਿੱਖ ਵਿੱਚ ਜਿਹੜੀ ਵੀ ਸੇਵਾ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਹ ਉਸ ਨੂੰ ਖਿੜੇ ਮੱਥੇ ਸਵੀਕਾਰ ਕਰਨਗੇ।

ਇਸ ਮੌਕੇ ਸਾਬਕਾ ਸਰਪੰਚ ਬਹਾਦਰ ਸਿੰਘ, ਹਰਬੀਰ ਸਿੰਘ ਧੀਰਾ, ਗੁਰਵਿੰਦਰ ਸਿੰਘ ਪ੍ਰਿੰਸ ਖੇੜੀ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਔਜਲਾ, ਵਰਿੰਦਰ ਸਿੰਘ ਟਿੰਕੂ, ‘ਆਪ’ ਆਗੂ ਸਤੀਸ਼ ਬਿਰਲਾ, ਹਰਦੀਪ ਸਿੰਘ ਭੁੱਲਰ, ਸਤਵੀਰ ਸਿੰਘ ਨੌਗਾਵਾਂ, ਬਲਵੀਰ ਸਿੰਘ ਖੰਟ ਅਤੇ ਟੋਨੀ ਰਾਏਪੁਰ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here