Homeਪੰਜਾਬੀਧਰਮਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਈ ਪੰਜਾਬ ਸਰਕਾਰ ਨੇ ਬਣਾਈ ਸੱਤ ਮੈਂਬਰੀ...

ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਈ ਪੰਜਾਬ ਸਰਕਾਰ ਨੇ ਬਣਾਈ ਸੱਤ ਮੈਂਬਰੀ ਕਮੇਟੀ

- Advertisement -spot_img

ਚੰਡੀਗੜ੍ਹ, 16 ਸਤੰਬਰ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਈ ਰੱਖਣ ਵਾਸਤੇ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ।

ਇਹ ਕਮੇਟੀ ਐਕਟ ਨਾਲ ਸਬੰਧਤ ਅਹਿਮ ਮਾਮਲਿਆਂ ’ਤੇ ਵਿਚਾਰ ਕਰਕੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸੌਂਪੇਗੀ।

ਸੱਤ ਮੈਂਬਰੀ ਕਮੇਟੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

watch….Punjab’s Yamuna Claim Back in Focus After Kishau Pact: KBS Sidhu Seeks Full Membership

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਐਕਟ ਨਾਲ ਸਬੰਧਤ ਮਾਮਲਿਆਂ ’ਤੇ ਲਗਾਤਾਰ ਤਾਲਮੇਲ ਬਣਾਈ ਰੱਖੇਗੀ। ਇਸ ਦੇ ਨਾਲ ਹੀ ਮਹੱਤਵਪੂਰਨ ਮੁੱਦਿਆਂ ਸਬੰਧੀ ਆਪਣੇ ਸੁਝਾਅ ਅਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਅਤੇ ਕਾਰਵਾਈ ਲਈ ਪੇਸ਼ ਕਰੇਗੀ।

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ 16 ਸਤੰਬਰ 2026 ਨੂੰ ਜਾਰੀ ਕੀਤੇ ਹੁਕਮਾਂ ਰਾਹੀਂ ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here