Homeਪੰਜਾਬੀਪੰਜਾਬਜ਼ਿਲ੍ਹਾ ਪੱਧਰੀ ਖੇਡਾਂ ’ਚ ਲੋਹਾਰ ਮਾਜਰਾ ਖੁਰਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ...

ਜ਼ਿਲ੍ਹਾ ਪੱਧਰੀ ਖੇਡਾਂ ’ਚ ਲੋਹਾਰ ਮਾਜਰਾ ਖੁਰਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

- Advertisement -spot_img

ਸੰਘੋਲ, 22 ਸਤੰਬਰ (ਔਜਲਾ)

ਸਰਕਾਰੀ ਹਾਈ ਸਮਾਰਟ ਸਕੂਲ ਲੋਹਾਰ ਮਾਜਰਾ ਖੁਰਦ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਫੈਂਸਿੰਗ ਦੇ ਅੰਡਰ-14 ਈਪੀ ਈਵੈਂਟ ਵਿੱਚ ਜਗਮਨਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਕਬੱਡੀ ਮੁਕਾਬਲਿਆਂ ਵਿੱਚ ਜਗਰੂਪ ਸਿੰਘ ਅਤੇ ਹਰਮਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਦੇ 400 ਮੀਟਰ ਦੌੜ ਮੁਕਾਬਲੇ ਵਿੱਚ ਮੋਹਿਤ ਕੁਮਾਰ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ।

ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਹਰਾ ਸਕੂਲ ਦੀ ਪ੍ਰਿੰਸੀਪਲ ਖੁਸ਼ਮਿੰਦਰ ਕੌਰ ਨੇ ਡੀਪੀਈ ਲਖਵੀਰ ਕੌਰ ਨੂੰ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਅਜਿਹੇ ਮਿਹਨਤੀ ਅਤੇ ਸਮਰਪਿਤ ਅਧਿਆਪਕ ਦਾ ਹੋਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਹ ਪ੍ਰਾਪਤੀਆਂ ਸੰਭਵ ਹੋਈਆਂ ਹਨ।

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਸਕੂਲ ਵਿਖੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

watch…..ਖਮਾਣੋਂ ’ਚ ਸ਼ਰਾਬ ਦੇ ਰੇਟਾਂ ਦਾ ਮਾਮਲਾ ਗਰਮਾਇਆ, ਠੇਕੇਦਾਰਾਂ ’ਤੇ ਲੱਗੇ ਗੰਭੀਰ ਦੋਸ਼

ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ’ਤੇ ਚੇਅਰਮੈਨ ਜਗਦੀਪ ਸਿੰਘ ਅਤੇ ਸਰਪੰਚ ਹਰਵਿੰਦਰ ਸਿੰਘ ਨੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।

ਇਸ ਮੌਕੇ ਕੋਚ ਹੁਸਨਪ੍ਰੀਤ ਕੌਰ, ਰਮਣੀਕ ਕੌਰ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਕੁਲਜੀਤ ਕੌਰ ਅਤੇ ਸਮੂਹ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਗਈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here