Homeਪੰਜਾਬੀਧਰਮਚਾਵਲਾ ਮਾਮਲੇ ’ਚ SIT ਦੀ ਮੰਗ, ਅਕਾਲੀ ਦਲ (ਪੁਨਰ ਸੁਰਜੀਤ) ਨੇ CM...

ਚਾਵਲਾ ਮਾਮਲੇ ’ਚ SIT ਦੀ ਮੰਗ, ਅਕਾਲੀ ਦਲ (ਪੁਨਰ ਸੁਰਜੀਤ) ਨੇ CM ਮਾਨ ਨੂੰ ਸੌਂਪਿਆ ਮੰਗ ਪੱਤਰ

- Advertisement -spot_img

ਚੰਡੀਗੜ੍ਹ, 24 ਸਤੰਬਰ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਦੀ ਨਿਰਪੱਖ ਅਤੇ ਉੱਚ-ਪੱਧਰੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਦੀ ਮੰਗ ਕੀਤੀ। ਵਫ਼ਦ ਨੇ ਇਸ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ।

ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸ਼ੇਖੂਪੁਰ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਸ਼ਾਮਲ ਸਨ।

ਵਫ਼ਦ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਇਸ ਮਾਮਲੇ ਵਿੱਚ ਅਮਰਜੀਤ ਸਿੰਘ ਚਾਵਲਾ ’ਤੇ ਲੱਗੇ ਦੋਸ਼ਾਂ ਅਤੇ ਇਸ ਤੋਂ ਬਾਅਦ ਸਾਹਮਣੇ ਆਏ ਘਟਨਾਕ੍ਰਮ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਇੱਕ ਸੀਨੀਅਰ ਅਤੇ ਨਿਰਪੱਖ ਅਧਿਕਾਰੀ ਦੀ ਅਗਵਾਈ ਹੇਠ ਐਸ.ਆਈ.ਟੀ. ਬਣਾਈ ਜਾਣੀ ਚਾਹੀਦੀ ਹੈ।

ਵਫ਼ਦ ਨੇ ਮੰਗ ਕੀਤੀ ਕਿ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਜਾਂਚ ਦੌਰਾਨ ਜੇਕਰ ਕੋਈ ਵਿਅਕਤੀ ਕਾਨੂੰਨ ਅਨੁਸਾਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਹਿਰੀਨ ਤੋਂ ਸਬੰਧਤ ਔਰਤ ਅਤੇ ਉਸ ਦੀ ਨੂੰਹ ਨੂੰ ਭਾਰਤ ਲਿਆਉਣ ਲਈ ਹਵਾਈ ਟਿਕਟਾਂ ਦਾ ਪ੍ਰਬੰਧ ਕਿਸ ਵੱਲੋਂ ਕੀਤਾ ਗਿਆ ਸੀ, ਇਸ ਦੀ ਵੀ ਜਾਂਚ ਕੀਤੀ ਜਾਵੇ।

watch…..ਐੱਸ.ਆਈ.ਆਰ. ਮਾਮਲੇ ’ਚ ਕੇਬੀਐੱਸ ਸਿੱਧੂ ਨੇ ਆਰ.ਟੀ.ਆਈ. ਤਹਿਤ ਚੋਣ ਕਮਿਸ਼ਨ ਤੋਂ ਮੰਗਿਆ ਰਿਕਾਰਡ

ਵਫ਼ਦ ਨੇ ਮੀਡੀਆ ਵਿੱਚ ਸਾਹਮਣੇ ਆਏ ਦਾਅਵਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਔਰਤ ਦੇ ਭਾਰਤ ਪਹੁੰਚਣ, ਕਥਿਤ ਤੌਰ ’ਤੇ ਗ੍ਰਿਫ਼ਤਾਰੀ ਅਤੇ ਨਾਭਾ ਜੇਲ੍ਹ ਵਿੱਚ ਰਹਿਣ ਦੌਰਾਨ ਉਸ ਨੂੰ ਮਿਲੀਆਂ ਸਹੂਲਤਾਂ ਸਬੰਧੀ ਵੀ ਤੱਥਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾਵੇ ਕਿ ਜੇਲ੍ਹ ਵਿੱਚ ਰਹਿੰਦਿਆਂ ਉਸ ਦੀ ਕਿਸ-ਕਿਸ ਵਿਅਕਤੀ ਨਾਲ ਮੁਲਾਕਾਤ ਹੋਈ।

ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਔਰਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ‘ਭਾਈ ਬਚਿੱਤਰ ਸਿੰਘ ਨਿਵਾਸ’ ਵਿੱਚ ਕੌਣ ਲੈ ਕੇ ਗਿਆ, ਕਿਸ ਵਾਹਨ ਦੀ ਵਰਤੋਂ ਹੋਈ ਅਤੇ ਇਸ ਦੌਰਾਨ ਕਿਹੜੇ ਵਿਅਕਤੀ ਉਸ ਦੇ ਸੰਪਰਕ ਵਿੱਚ ਰਹੇ—ਇਨ੍ਹਾਂ ਸਾਰੇ ਪਹਿਲੂਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।

ਵਫ਼ਦ ਨੇ ਮੀਡੀਆ ਵਿੱਚ ਚੱਲ ਰਹੇ ਕੁਝ ਦਾਅਵਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਵਾਈ ਟਿਕਟਾਂ ਦੇ ਪ੍ਰਬੰਧ, ਜੇਲ੍ਹ ਤੋਂ ਰਿਹਾਈ ਅਤੇ ਹੋਰ ਵਿਅਕਤੀਆਂ ਨਾਲ ਸੰਪਰਕ ਕਰਵਾਉਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦੀ ਸੁਤੰਤਰ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਔਰਤ ਵੱਲੋਂ ਕੁਝ ਵਿਅਕਤੀਆਂ ’ਤੇ ਫੋਨ ’ਤੇ ਗੱਲਬਾਤ ਅਤੇ ਇਤਰਾਜ਼ਯੋਗ ਸੁਨੇਹੇ ਭੇਜਣ ਸਬੰਧੀ ਲਗਾਏ ਗਏ ਦੋਸ਼ਾਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ।

ਵਫ਼ਦ ਨੇ ਕਿਹਾ ਕਿ ਲਗਭਗ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਔਰਤ ਕਿਹੜੇ-ਕਿਹੜੇ ਵਿਅਕਤੀਆਂ ਦੇ ਸੰਪਰਕ ਵਿੱਚ ਰਹੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਸ ਨੂੰ ਆਪਣੇ ਪ੍ਰਬੰਧਨ ਤੇ ਦੇਖ-ਰੇਖ ਹੇਠ ਰੱਖਣ ਦੇ ਕਾਰਨਾਂ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ।

ਉਨ੍ਹਾਂ ਮੰਗ ਕੀਤੀ ਕਿ ਜਾਂਚ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਤੋਂ ਲੈ ਕੇ ਡਿਊਟੀ ’ਤੇ ਤਾਇਨਾਤ ਸੇਵਾਦਾਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾਵੇ। ਇਸ ਤੋਂ ਇਲਾਵਾ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਦੇ ਵਿਦੇਸ਼ ਜਾਣ ਨਾਲ ਜੁੜੇ ਮਾਮਲਿਆਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ।

ਵਫ਼ਦ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਿੱਖ ਧਰਮ ਦੇ ਬਹੁਤ ਮਹੱਤਵਪੂਰਨ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਹੈ। ਇਸ ਲਈ ਇਸ ਮਾਮਲੇ ਨਾਲ ਜੁੜੇ ਦੋਸ਼ਾਂ ਅਤੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਜ਼ਰੂਰੀ ਹੈ ਤਾਂ ਜੋ ਤੱਥ ਸਪੱਸ਼ਟ ਤੌਰ ’ਤੇ ਸਾਹਮਣੇ ਆ ਸਕਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੱਕ ਨੂੰ ਦੂਰ ਕੀਤਾ ਜਾ ਸਕੇ।

ਅੰਤ ਵਿੱਚ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਲਦ ਤੋਂ ਜਲਦ ਐਸ.ਆਈ.ਟੀ. ਦਾ ਗਠਨ ਕੀਤਾ ਜਾਵੇ ਅਤੇ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕਰਵਾਈ ਜਾਵੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here