Homeਪੰਜਾਬੀਖੇਡਾਂਸਪੋਰਟਸ ਯੂਨੀਵਰਸਿਟੀ ਦੇ ਇੰਟਰ-ਕਾਲਜ ਮੁਕਾਬਲਿਆਂ ’ਚ ਰੋਇਲ ਕਾਲਜ ਮਾਨਸਾ ਦੀ ਕਬੱਡੀ ’ਚ...

ਸਪੋਰਟਸ ਯੂਨੀਵਰਸਿਟੀ ਦੇ ਇੰਟਰ-ਕਾਲਜ ਮੁਕਾਬਲਿਆਂ ’ਚ ਰੋਇਲ ਕਾਲਜ ਮਾਨਸਾ ਦੀ ਕਬੱਡੀ ’ਚ ਬਾਜ਼ੀ

- Advertisement -spot_img

ਪਟਿਆਲਾ, 25 ਸਤੰਬਰ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਦੋ ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿੱਚ ਕਬੱਡੀ, ਵਾਲੀਬਾਲ, ਬਾਕਸਿੰਗ ਅਤੇ ਬੇਸਬਾਲ ਸਮੇਤ ਵੱਖ-ਵੱਖ ਖੇਡਾਂ ਨੂੰ ਸ਼ਾਮਲ ਕੀਤਾ ਗਿਆ।

ਖੇਡ ਸਮਾਰੋਹ ਦਾ ਰਸਮੀ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਖਿਡਾਰੀ ਸਮਾਜ ਲਈ ਪ੍ਰੇਰਣਾ ਸਰੋਤ ਹੁੰਦੇ ਹਨ ਅਤੇ ਉਨ੍ਹਾਂ ਦੇ ਜੀਵਨ ਤੇ ਪ੍ਰਾਪਤੀਆਂ ਤੋਂ ਸਮਾਜ ਨੂੰ ਸੇਧ ਮਿਲਦੀ ਹੈ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਬਿਹਤਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇੰਟਰ-ਕਾਲਜ ਮੁਕਾਬਲਿਆਂ ਵਿੱਚ ਭਾਗ ਲੈ ਕੇ ਖੇਡਾਂ ਦੀ ਭਾਵਨਾ ਨੂੰ ਜਿਊਂਦਾ ਰੱਖਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

watch….PSPCL Directs DDOs to Update Pension Records for Timely Disbursement of Benefits

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ, ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਸਪੋਰਟਸ ਅਮਰਪ੍ਰੀਤ ਸਿੰਘ ਅਤੇ ਫਿਜ਼ੀਕਲ ਕਾਲਜ ਦੀ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਖੇਡ ਮੁਕਾਬਲੇ ਚਾਰ ਵੱਖ-ਵੱਖ ਸਥਾਨਾਂ ’ਤੇ ਕਰਵਾਏ ਗਏ। ਸਾਰੇ ਮੁਕਾਬਲੇ ਲੀਗ-ਕਮ-ਨਾਕਆਊਟ ਪ੍ਰਣਾਲੀ ਦੇ ਆਧਾਰ ’ਤੇ ਖੇਡੇ ਗਏ। ਇਸ ਦੌਰਾਨ ਪਰੰਪਰਾਗਤ ਅਤੇ ਸਰਕਲ ਸਟਾਈਲ ਕਬੱਡੀ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਸਰੀਰਕ ਤਾਕਤ, ਫੁਰਤੀ ਅਤੇ ਰਣਨੀਤਕ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ।

ਕਬੱਡੀ ਮੁਕਾਬਲੇ: ਲੜਕਿਆਂ ਦੇ ਕਬੱਡੀ ਮੁਕਾਬਲਿਆਂ ਵਿੱਚ ਰੋਇਲ ਕਾਲਜ, ਮਾਨਸਾ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੜਕੀਆਂ ਦੇ ਮੁਕਾਬਲਿਆਂ ਵਿੱਚ ਫਿਜ਼ੀਕਲ ਕਾਲਜ, ਪਟਿਆਲਾ ਦੀ ਟੀਮ ਜੇਤੂ ਰਹੀ।

ਵਾਲੀਬਾਲ ਮੁਕਾਬਲੇ: ਵਾਲੀਬਾਲ ਕੋਰਟ ’ਤੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵਿਚਕਾਰ ਬੇਹੱਦ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਹੋਏ। ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੜਕੀਆਂ ਦੇ ਮੁਕਾਬਲਿਆਂ ਵਿੱਚ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਦੀ ਟੀਮ ਪਹਿਲੇ ਸਥਾਨ ’ਤੇ ਰਹੀ।

ਬਾਕਸਿੰਗ: ਬਾਕਸਿੰਗ ਰਿੰਗ ਵਿੱਚ ਵੱਖ-ਵੱਖ ਭਾਰ ਵਰਗਾਂ ਦੇ ਮੁੱਕੇਬਾਜ਼ਾਂ ਨੇ ਆਪਣੀ ਤਕਨੀਕ, ਫੁਰਤੀ ਅਤੇ ਮੁੱਕੇਬਾਜ਼ੀ ਦੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਬੇਸਬਾਲ: ਬੇਸਬਾਲ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਦੇ ਸ਼ਾਨਦਾਰ ਟੀਮ ਤਾਲਮੇਲ, ਰਣਨੀਤੀ ਅਤੇ ਦਮਦਾਰ ਹਿੱਟਾਂ ਨੇ ਦਰਸ਼ਕਾਂ ਦਾ ਖੂਬ ਧਿਆਨ ਖਿੱਚਿਆ।

ਮੁਕਾਬਲਿਆਂ ਦੇ ਅੰਤ ਵਿੱਚ ਵਾਈਸ ਚਾਂਸਲਰ ਡਾ. ਗਿੱਲ ਨੇ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਵੱਖ-ਵੱਖ ਟਰਾਫੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਦੋ ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲਿਆਂ ਨੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਮੁਕਾਬਲੇ ਦੀ ਭਾਵਨਾ ਅਤੇ ਟੀਮ ਵਰਕ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here