Homeਪੰਜਾਬੀਖੇਡਾਂਪਟਿਆਲਾ ’ਚ ਖੇਡਾਂ ਦਾ ਜੋਸ਼, 14 ਤੋਂ 70 ਸਾਲ ਤੋਂ ਵੱਧ ਉਮਰ...

ਪਟਿਆਲਾ ’ਚ ਖੇਡਾਂ ਦਾ ਜੋਸ਼, 14 ਤੋਂ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੇ ਦਿਖਾਏ ਜੌਹਰ, ‘ਖੇਡਾਂ ਵਤਨ ਪੰਜਾਬ ਦੀਆਂ-4’ ਦਾ ਆਗਾਜ਼

- Advertisement -spot_img

ਪਟਿਆਲਾ, 27 ਸਤੰਬਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-4’ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ।

ਜ਼ਿਲ੍ਹਾ ਪੱਧਰੀ ਖੇਡਾਂ ਦੇ ਮੁਕਾਬਲੇ ਕੁੱਲ 29 ਖੇਡਾਂ ਵਿੱਚ ਕਰਵਾਏ ਜਾ ਰਹੇ ਹਨ। ਪਹਿਲੇ ਪੜਾਅ ਤਹਿਤ 27 ਤੋਂ 30 ਸਤੰਬਰ ਤੱਕ ਅਤੇ ਦੂਜੇ ਪੜਾਅ ਤਹਿਤ 1 ਤੋਂ 4 ਅਕਤੂਬਰ ਤੱਕ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਅੱਜ ਪਹਿਲੇ ਦਿਨ 15 ਖੇਡਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ ਮੇਅਰ ਨਗਰ ਨਿਗਮ ਪਟਿਆਲਾ ਕੁੰਦਨ ਗੋਗੀਆ, ਨੀਲਕਾਂਤ ਚੇਅਰਮੈਨ ਸਪੋਰਟਸ ਵੈਲਫੇਅਰ ਬਲਾਕ ਪਟਿਆਲਾ, ਭਗਵਾਨ ਦਾਸ ਜੁਨੇਜਾ ਮੌਜੂਦ ਰਹੇ।

watch…..ਸਕਾਲਰ ਫੀਲਡਜ਼ ਸਕੂਲ ’ਚ ਗੂੰਜੀ ਪੰਜਾਬੀ ਦੀ ਮਿੱਠੀ ਮਹਿਕ, ਮਾਂ-ਬੋਲੀ ਦਿਵਸ ਧੂਮਧਾਮ ਨਾਲ ਮਨਾਇਆ

ਖੇਡਾਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਦਾ ਸਾਧਨ: ਡਾ. ਬਲਬੀਰ ਸਿੰਘ

ਪੋਲੋ ਗਰਾਊਂਡ ਵਿਖੇ ਖੇਡਾਂ ਦਾ ਉਦਘਾਟਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਇੱਕ ਮਹੱਤਵਪੂਰਨ ਉਪਰਾਲਾ ਬਣ ਕੇ ਸਾਹਮਣੇ ਆਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸੂਬਾ ਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁਕਵੇਂ ਮੌਕੇ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਅਹਿਮ ਤਾਕਤ ਹੈ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਪਹਿਲੇ ਦਿਨ 15 ਖੇਡਾਂ ਦੇ ਮੁਕਾਬਲੇ

ਖੇਡ ਵਿਭਾਗ ਪਟਿਆਲਾ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਪਹਿਲੇ ਦਿਨ ਐਥਲੈਟਿਕਸ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ, ਹੈਂਡਬਾਲ, ਗੱਤਕਾ, ਬੈਡਮਿੰਟਨ, ਲਾਅਨ ਟੈਨਿਸ, ਟੇਬਲ ਟੈਨਿਸ, ਤੈਰਾਕੀ, ਰੋਲਰ ਸਕੇਟਿੰਗ, ਚੈੱਸ, ਆਰਚਰੀ, ਕਿੱਕ ਬਾਕਸਿੰਗ ਅਤੇ ਟੈਨਿਸ ਬਾਲ ਕ੍ਰਿਕਟ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਅਤੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਕਰਵਾਏ ਗਏ।

ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਬੱਡੀ ਸਰਕਲ ਸਟਾਈਲ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਪਾਤੜਾਂ ਦੀ ਟੀਮ ਨੇ ਪਹਿਲਾ ਅਤੇ ਸਮਾਣਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।

ਟੇਬਲ ਟੈਨਿਸ ਪੁਰਸ਼ 61-70 ਉਮਰ ਵਰਗ ਵਿੱਚ ਇੰਦਰਜੀਤ ਸਿੰਘ ਨੇ ਪਹਿਲਾ, ਅਮਰਜੋਤ ਸਿੰਘ ਨੇ ਦੂਜਾ ਅਤੇ ਅਮਰਜੀਤ ਸਿੰਘ ਤੇ ਬਲਬੀਰ ਗੁਪਤਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਮਹਿਲਾ 51-60 ਉਮਰ ਵਰਗ ਵਿੱਚ ਮਮਤਾ ਪੱਥੇ ਨੇ ਪਹਿਲਾ ਅਤੇ ਸ਼ਭਰੀਕਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਮਹਿਲਾ 41-50 ਉਮਰ ਵਰਗ ਵਿੱਚ ਸੁਮਨ ਨੇ ਪਹਿਲਾ ਅਤੇ ਆਰਤੀ ਨੇ ਦੂਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਸੀਨੀਅਰ ਲੜਕੀਆਂ 21-30 ਉਮਰ ਵਰਗ ਵਿੱਚ ਕੁਮਾਰੀ ਨੇਹਾ ਨੇ ਪਹਿਲਾ, ਦੀਕਸ਼ਾ ਨੇ ਦੂਜਾ ਅਤੇ ਨੇਹਾ ਤੇ ਲਵਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ।

ਐਥਲੈਟਿਕਸ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਐਥਲੈਟਿਕਸ ਦੇ 3000 ਮੀਟਰ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਪ੍ਰਿਆਸ਼ੂ ਨੇ ਪਹਿਲਾ, ਸ੍ਰੀਕਾਂਤ ਨੇ ਦੂਜਾ ਅਤੇ ਗੁਰਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

600 ਮੀਟਰ ਅੰਡਰ-14 ਲੜਕੀਆਂ ਵਿੱਚ ਅੰਸ਼ਿਕਾ ਨੇ ਪਹਿਲਾ, ਸ਼ਗਨਪ੍ਰੀਤ ਕੌਰ ਨੇ ਦੂਜਾ ਅਤੇ ਅੰਸ਼ੁਲ ਨੇ ਤੀਜਾ ਸਥਾਨ ਹਾਸਲ ਕੀਤਾ। 400 ਮੀਟਰ ਅੰਡਰ-17 ਲੜਕੀਆਂ ਵਿੱਚ ਅਰੂਹੀ ਨੇ ਪਹਿਲਾ, ਮਾਹੀ ਨੇ ਦੂਜਾ ਅਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਵਾਲੀਬਾਲ ਸ਼ੂਟਿੰਗ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਸਮਾਣਾ ਦੀ ਟੀਮ ਨੇ ਨਾਭਾ ਦੀ ਟੀਮ ਨੂੰ 2-0 ਨਾਲ ਹਰਾਇਆ, ਜਦਕਿ ਪਾਤੜਾਂ ਦੀ ਟੀਮ ਨੇ ਪਟਿਆਲਾ ਦੀ ਟੀਮ ਨੂੰ 2-0 ਨਾਲ ਹਰਾ ਕੇ ਜਿੱਤ ਦਰਜ ਕੀਤੀ।

ਹੈਂਡਬਾਲ ਅਤੇ ਤੈਰਾਕੀ ਵਿੱਚ ਵੀ ਖਿਡਾਰੀਆਂ ਨੇ ਦਿਖਾਏ ਜੌਹਰ

ਹੈਂਡਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਭੁਨਰਹੇੜੀ-ਬੀ ਦੀ ਟੀਮ ਨੂੰ, ਸਨੌਰ ਦੀ ਟੀਮ ਨੇ ਰਾਜਪੁਰਾ ਦੀ ਟੀਮ ਨੂੰ ਅਤੇ ਬਾਰਨ ਦੀ ਟੀਮ ਨੇ ਸਨੌਰ-ਬੀ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ।

ਤੈਰਾਕੀ ਅੰਡਰ-14 ਲੜਕੀਆਂ 100 ਮੀਟਰ ਫਰੀ ਸਟਾਈਲ ਵਿੱਚ ਹਰਸਿਮਰਤ ਕੌਰ ਨੇ ਪਹਿਲਾ, ਏਕਮਜੋਤ ਨੇ ਦੂਜਾ ਅਤੇ ਐਸ਼ਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਅੰਡਰ-14 ਲੜਕਿਆਂ ਦੀ 50 ਮੀਟਰ ਬੈਕ ਸਟ੍ਰੋਕ ਵਿੱਚ ਯੁਵਰਾਜ ਸਿੰਘ ਨੇ ਪਹਿਲਾ, ਨਵਨੂਰ ਸਿੰਘ ਨੇ ਦੂਜਾ ਅਤੇ ਗੁਰਨੂਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here