ਪਟਿਆਲਾ, 28 ਸਤੰਬਰ
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਆਗੂ ਮੀਨਾ ਵਰਮਾ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ, ਨਵੀਂ ਦਿੱਲੀ ਵੱਲੋਂ ਕੀਤੀ ਗਈ ਹੈ।
ਜਾਰੀ ਕੀਤੇ ਗਏ ਨਿਯੁਕਤੀ ਪੱਤਰ ਅਨੁਸਾਰ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਸਮੇਤ ਪਾਰਟੀ ਦੀ ਲੀਡਰਸ਼ਿਪ ਨੇ ਮੀਨਾ ਵਰਮਾ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਕਾਂਗਰਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇਹ ਨਿਯੁਕਤੀ ਮੀਨਾ ਵਰਮਾ ਦੀ ਪਾਰਟੀ ਪ੍ਰਤੀ ਮਿਹਨਤ, ਸਮਰਪਣ ਅਤੇ ਸੰਗਠਨ ਪ੍ਰਤੀ ਨਿਸ਼ਠਾ ਦਾ ਸਨਮਾਨ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮੀਨਾ ਵਰਮਾ ਵੱਲੋਂ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਦੀ ਗੱਲ ਕਹੀ ਗਈ ਹੈ।
watch….₹15,000–20,000 Crore AI Fund: KBS Sidhu Seeks Clarity on Utilisation and Impact
ਮੀਨਾ ਵਰਮਾ ਨੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਰਹਿਣਗੇ।
ਇਸ ਮੌਕੇ ਪਟਿਆਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਰੇਖਾ ਅਗਰਵਾਲ, ਟੀਨੂ ਅਰੋੜਾ, ਰੇਖਾ ਠਾਕੁਰ, ਪਰਵੀਨ ਗੁਪਤਾ, ਨੀਰੂ ਸਮੇਤ ਹੋਰ ਮਹਿਲਾ ਕਾਂਗਰਸ ਆਗੂ ਵੀ ਹਾਜ਼ਰ ਸਨ।





