Homeਪੰਜਾਬੀਪੰਜਾਬਹਰ ਖਪਤਕਾਰ ਮਹੱਤਵਪੂਰਨ, ਬਿਜਲੀ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ: CMD

ਹਰ ਖਪਤਕਾਰ ਮਹੱਤਵਪੂਰਨ, ਬਿਜਲੀ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ: CMD

- Advertisement -spot_img

ਪਟਿਆਲਾ, 6 ਅਕਤੂਬਰ

PSPCL ਦੇ ਸੀਐਮਡੀ ਆਈਏਐਸ ਗੁਰਕਿਰਤ ਕਿਰਪਾਲ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਮੀਡੀਆ ਕਰਮੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਇੱਕ ਮਜ਼ਬੂਤ ਥੰਮ੍ਹ ਹੈ। ਪੱਤਰਕਾਰ ਆਪਣੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਦਾਰਿਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਈ ਇਸ ਪ੍ਰੈਸ ਮਿਲਣੀ ਵਿੱਚ ਵੱਖ-ਵੱਖ ਅਖ਼ਬਾਰਾਂ, ਪ੍ਰਿੰਟ ਮੀਡੀਆ ਅਤੇ ਨਿਊਜ਼ ਚੈਨਲਾਂ ਨਾਲ ਜੁੜੇ ਜ਼ਿਲ੍ਹਾ ਇੰਚਾਰਜਾਂ, ਸੀਨੀਅਰ ਪੱਤਰਕਾਰਾਂ ਅਤੇ ਮੀਡੀਆ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਪੱਤਰਕਾਰਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਖਪਤਕਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਬਿਜਲੀ ਸੇਵਾਵਾਂ ਨਾਲ ਸਬੰਧਤ ਮੁੱਦੇ ਸੀਐਮਡੀ ਦੇ ਧਿਆਨ ਵਿੱਚ ਲਿਆਂਦੇ। ਮੀਡੀਆ ਨੁਮਾਇੰਦਿਆਂ ਨੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਪੱਤਰਕਾਰਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਸੀਐਮਡੀ ਗੁਰਕਿਰਤ ਕਿਰਪਾਲ ਸਿੰਘ ਨੇ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬਿਜਲੀ ਨਿਗਮ ਦੀ ਪਹਿਲੀ ਤਰਜੀਹ ਹੈ।

watch…..ਜੈ ਸਿੰਘ ਵਾਲਾ ਕੇਸ: 180 ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਦਾ ਰਾਹ ਪੱਧਰਾ

ਹਰ ਖਪਤਕਾਰ ਨਿਗਮ ਲਈ ਮਹੱਤਵਪੂਰਨ

ਸੀਐਮਡੀ ਨੇ ਕਿਹਾ ਕਿ ਬਿਜਲੀ ਨਿਗਮ ਲਈ ਹਰ ਖਪਤਕਾਰ ਮਹੱਤਵਪੂਰਨ ਹੈ ਅਤੇ ਮੀਡੀਆ ਵੀ ਨਿਗਮ ਦਾ ਇੱਕ ਅਹਿਮ ਸਾਥੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਵੱਲੋਂ ਲੋਕ ਹਿੱਤ ਵਿੱਚ ਉਠਾਏ ਜਾਣ ਵਾਲੇ ਮੁੱਦੇ ਨਿਗਮ ਲਈ ਫੀਡਬੈਕ ਦਾ ਕੰਮ ਕਰਦੇ ਹਨ। ਇਸ ਨਾਲ ਜ਼ਮੀਨੀ ਪੱਧਰ ’ਤੇ ਬਿਜਲੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਬਿਹਤਰ, ਸੁਚਾਰੂ ਅਤੇ ਭਰੋਸੇਮੰਦ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਿਜਲੀ ਨਿਗਮ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਗੁਰਕਿਰਤ ਕਿਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਮੀਡੀਆ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਸਾਹਮਣੇ ਲਿਆਂਦੇ ਜਾਣ ਵਾਲੇ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੇਵਾਵਾਂ ਦੇ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ ਲਈ ਲਗਾਤਾਰ ਯਤਨ ਕੀਤੇ ਜਾਣਗੇ।

ਮੀਡੀਆ ਅਤੇ ਬਿਜਲੀ ਨਿਗਮ ਵਿਚਕਾਰ ਬਿਹਤਰ ਤਾਲਮੇਲ ’ਤੇ ਜ਼ੋਰ

ਸੀਐਮਡੀ ਨੇ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਦੀ ਭੂਮਿਕਾ ਸਿਰਫ਼ ਖ਼ਬਰਾਂ ਲੋਕਾਂ ਤੱਕ ਪਹੁੰਚਾਉਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਉਣ ਦਾ ਵੀ ਮਹੱਤਵਪੂਰਨ ਮਾਧਿਅਮ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਅਤੇ ਮੀਡੀਆ ਵਿਚਕਾਰ ਬਿਹਤਰ ਤਾਲਮੇਲ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਤੇਜ਼ੀ ਨਾਲ ਹੱਲ ਕਰਨ ਵਿੱਚ ਮਦਦ ਮਿਲੇਗੀ।

ਅੰਤ ਵਿੱਚ ਸੀਐਮਡੀ ਗੁਰਕਿਰਤ ਕਿਰਪਾਲ ਸਿੰਘ ਨੇ ਸਮੂਹ ਪੱਤਰਕਾਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਦਰਪੇਸ਼ ਬਿਜਲੀ ਸਬੰਧੀ ਸਮੱਸਿਆਵਾਂ ਬਾਰੇ ਨਿਗਮ ਨਾਲ ਸਿੱਧਾ ਤਾਲਮੇਲ ਕਰਕੇ ਜਾਣਕਾਰੀ ਸਾਂਝੀ ਕਰਦੇ ਰਹਿਣ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here