ਸੰਘੋਲ਼, 8 ਅਕਤੂਬਰ (ਔਜਲਾ)
ਨਜ਼ਦੀਕੀ ਪਿੰਡ ਸੈਦਪੁਰਾ ਵਿਖੇ ਇੱਕ ਪਰਵਾਸੀ ਮਜ਼ਦੂਰ ਤੋਂ ਚਾਕੂ ਦੀ ਨੋਕ ’ਤੇ ਮੋਬਾਈਲ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੀੜਤ ਬਬਲੂ ਰਾਮ, ਜੋ ਕਿ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਆਪਣੇ ਸਾਥੀਆਂ ਨਾਲ ਪਿੰਡ ਸੈਦਪੁਰਾ ਨੇੜੇ ਦਿਹਾੜੀ ਦਾ ਕੰਮ ਮੁਕਾਉਣ ਤੋਂ ਬਾਅਦ ਬੈਠਾ ਮੋਬਾਈਲ ’ਤੇ ਗੱਲ ਕਰ ਰਿਹਾ ਸੀ।
ਇਸ ਦੌਰਾਨ ਤਿੰਨ ਨੌਜਵਾਨ ਮੋਟਰਸਾਈਕਲਾਂ ’ਤੇ ਉੱਥੇ ਪਹੁੰਚੇ ਅਤੇ ਬਬਲੂ ਰਾਮ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਲੱਗੇ। ਜਦੋਂ ਬਬਲੂ ਰਾਮ ਨੇ ਵਿਰੋਧ ਕੀਤਾ ਤਾਂ ਇੱਕ ਵਿਅਕਤੀ ਨੇ ਉਸ ਦੀ ਗਰਦਨ ’ਤੇ ਚਾਕੂ ਰੱਖ ਕੇ ਧਮਕਾਇਆ ਅਤੇ ਮੋਬਾਈਲ ਖੋਹ ਲਿਆ। ਇਸ ਤੋਂ ਬਾਅਦ ਮੁਲਜ਼ਮ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਪਿੰਡ ਨਿਊਆਂ ਮਾਜਰੀ ਵੱਲ ਫ਼ਰਾਰ ਹੋ ਗਏ।
watch….Vigilance Bureau Cracks Down on Corruption, SDO Nabbed with Rs 50,000
ਇਹ ਘਟਨਾ ਦੁਪਹਿਰ ਕਰੀਬ 4 ਵਜੇ ਵਾਪਰੀ ਦੱਸੀ ਜਾ ਰਹੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਖੇਤਰ ਵਿੱਚ ਚੋਰੀ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵੱਧ ਰਹੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
NOTE-AI Generated image





