Homeਪੰਜਾਬੀਖੇਡਾਂਪਟਿਆਲਾ ਪਹੁੰਚੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026, ਪੰਜਾਬ ’ਚ ਕੌਮਾਂਤਰੀ ਹਾਕੀ ਦਾ ਮਹਾਕੁੰਭ!

ਪਟਿਆਲਾ ਪਹੁੰਚੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026, ਪੰਜਾਬ ’ਚ ਕੌਮਾਂਤਰੀ ਹਾਕੀ ਦਾ ਮਹਾਕੁੰਭ!

- Advertisement -spot_img

ਪਟਿਆਲਾ, 19 ਅਕਤੂਬਰ: ਪੰਜਾਬ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਵੱਕਾਰੀ ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਪਟਿਆਲਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪੋਲੋ ਗਰਾਊਂਡ ਵਿਖੇ ਰਾਤ ਠਹਿਰਨ ਤੋਂ ਬਾਅਦ ਅੱਜ ਟਰਾਫ਼ੀ ਨੂੰ ਸ਼ਾਨੋ-ਸ਼ੌਕਤ ਨਾਲ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ।

ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ, ਉਲੰਪੀਅਨ ਅਤੇ ਅਰਜੁਨਾ ਐਵਾਰਡੀ ਹਾਕੀ ਖਿਡਾਰਨ ਡਾ. ਰੂਪਾ ਸੈਣੀ, ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਅਮਰਪ੍ਰੀਤ ਸਿੰਘ ਅਤੇ ਫਿਜ਼ੀਕਲ ਕਾਲਜ ਦੀ ਪ੍ਰਿੰਸੀਪਲ ਹਰਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਪੋਲੋ ਗਰਾਊਂਡ, ਪਟਿਆਲਾ ਦੀ ਹਾਕੀ ਟੀਮ ਅਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਹਾਕੀ ਟੀਮ ਵਿਚਕਾਰ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਪੰਜਾਬ ਵਿੱਚ ਹੋਣ ਜਾ ਰਹੇ ਇਸ ਕੌਮਾਂਤਰੀ ਹਾਕੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਦੀ ਖੇਡ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਚੱਲਣ ਵਾਲਾ ਇਹ ਟਰਾਫ਼ੀ ਟੂਰ 26 ਅਕਤੂਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗਾ।

watch….Young Cricketers to Battle for Glory at 13th Dushera Cup in Patiala

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਦੀ ਸ਼ਲਾਘਾ

ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਪੰਜਾਬ ਵਿੱਚ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੂਬੇ ਦੇ ਹਾਕੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਲਈ ਮਾਣ ਵਾਲੀ ਗੱਲ ਹੈ।

ਉਨ੍ਹਾਂ ਦੱਸਿਆ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਹੋਣ ਵਾਲੇ ਇਸ ਵੱਕਾਰੀ ਟੂਰਨਾਮੈਂਟ ਦੇ ਮੁਕਾਬਲੇ ਜਲੰਧਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਏ ਜਾਣਗੇ। ਜਲੰਧਰ ਵਿਖੇ 27 ਅਕਤੂਬਰ ਤੋਂ 2 ਨਵੰਬਰ ਤੱਕ ਛੇ ਦੇਸ਼ਾਂ ਦੀਆਂ ਟੀਮਾਂ ਵਿਚਕਾਰ ਲੀਗ ਮੁਕਾਬਲੇ ਹੋਣਗੇ, ਜਦਕਿ ਮੋਹਾਲੀ ਵਿਖੇ 4 ਨਵੰਬਰ ਨੂੰ ਦੋਵੇਂ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤੀਜੇ ਸਥਾਨ ਲਈ ਮੁਕਾਬਲਾ ਅਤੇ ਫਾਈਨਲ ਖੇਡਿਆ ਜਾਵੇਗਾ।

ਇਸ ਟੂਰਨਾਮੈਂਟ ਵਿੱਚ ਭਾਰਤ, ਬੰਗਲਾਦੇਸ਼, ਜਾਪਾਨ, ਚੀਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਕੌਮਾਂਤਰੀ ਮੁਕਾਬਲੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਪੰਜਾਬ ਲਈ ਮਾਣ ਵਾਲੀ ਗੱਲ ਹੈ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ: ਉਲੰਪੀਅਨ ਰੂਪਾ ਸੈਣੀ

ਇਸ ਮੌਕੇ ਉਲੰਪੀਅਨ ਅਤੇ ਅਰਜੁਨਾ ਐਵਾਰਡੀ ਡਾ. ਰੂਪਾ ਸੈਣੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਨੂੰ ਅਜਿਹੇ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਭਾਰਤੀ ਹਾਕੀ ਟੀਮ ਇਹ ਖ਼ਿਤਾਬ ਚਾਰ ਵਾਰ ਜਿੱਤ ਚੁੱਕੀ ਹੈ ਅਤੇ ਇੱਕ ਵਾਰ ਸਾਂਝੇ ਤੌਰ ’ਤੇ ਵੀ ਜਿੱਤਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਵਾਰ ਵੀ ਮੁਕਾਬਲੇ ਬੇਹੱਦ ਰੋਮਾਂਚਕ ਹੋਣਗੇ ਅਤੇ ਭਾਰਤੀ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

ਡਾ. ਰੂਪਾ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਦੁਨੀਆ ਦੀਆਂ ਨਾਮਵਰ ਹਾਕੀ ਟੀਮਾਂ ਦੇ ਮੁਕਾਬਲੇ ਕਰਵਾਏ ਜਾਣਾ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਟੂਰਨਾਮੈਂਟ ਦਾ ਸਫ਼ਲ ਆਯੋਜਨ ਭਵਿੱਖ ਵਿੱਚ ਪੰਜਾਬ ਲਈ ਹੋਰ ਵੱਡੇ ਕੌਮਾਂਤਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਦੇ ਰਾਹ ਖੋਲ੍ਹ ਸਕਦਾ ਹੈ।

ਉਨ੍ਹਾਂ ਕਿਹਾ ਕਿ ਟਰਾਫ਼ੀ ਟੂਰ ਨੌਜਵਾਨਾਂ ਨੂੰ ਹਾਕੀ ਵੱਲ ਆਕਰਸ਼ਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਟੈਲੀਵਿਜ਼ਨ ’ਤੇ ਮੈਚ ਦੇਖਣ ਦੀ ਬਜਾਏ ਸਟੇਡੀਅਮ ਵਿੱਚ ਪਹੁੰਚ ਕੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਸਿੱਧਾ ਆਨੰਦ ਮਾਣਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here