Homeਪੰਜਾਬੀਪੰਜਾਬਟਰਾਂਸਪੋਰਟ ਵਿਭਾਗ ਵਿੱਚ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ, ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ...

ਟਰਾਂਸਪੋਰਟ ਵਿਭਾਗ ਵਿੱਚ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ, ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਰਾਹਤ

- Advertisement -spot_img

ਚੰਡੀਗੜ੍ਹ, 28 ਅਕਤੂਬਰ

ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ ’ਤੇ ਗਰੁੱਪ-ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਮੌਜੂਦਗੀ ਵਿੱਚ ਦਿੱਤੇ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦੀ ਬਿਹਤਰ ਸੇਵਾ ਨੂੰ ਆਪਣੀ ਮੁੱਖ ਤਰਜੀਹ ਬਣਾਉਣਾ ਚਾਹੀਦਾ ਹੈ।

ਮੰਤਰੀ ਨੇ ਕਿਹਾ ਕਿ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਆਰਥਿਕ ਸਥਿਰਤਾ ਪ੍ਰਦਾਨ ਕਰਨਾ ਹੈ।

ਇਸ ਮੌਕੇ ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

watch…..Punjab Vigilance Bureau Arrests Ludhiana MC Inspector for Accepting ₹25,000 Bribe

ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਫ਼ਦ ਨਾਲ ਮੀਟਿੰਗ

ਇਸ ਦੌਰਾਨ, ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਵੀ ਸ਼ਾਮਲ ਹੋਏ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here