Homeਪੰਜਾਬੀਪੰਜਾਬ1.30 ਕਰੋੜ ਦੀ ਲਾਗਤ ਨਾਲ ਬਣੇਗੀ ਨਵੀਂ ਸੜਕ, ਵਿਧਾਇਕ ਕੋਹਲੀ ਨੇ ਕੀਤਾ...

1.30 ਕਰੋੜ ਦੀ ਲਾਗਤ ਨਾਲ ਬਣੇਗੀ ਨਵੀਂ ਸੜਕ, ਵਿਧਾਇਕ ਕੋਹਲੀ ਨੇ ਕੀਤਾ ਉਦਘਾਟਨ

- Advertisement -spot_img

ਪਟਿਆਲਾ, 4 ਨਵੰਬਰ

ਪਟਿਆਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਈ.ਪੀ.ਐੱਸ. ਮਾਰਕੀਟ ਤੋਂ ਗਊ ਮਾਤਾ ਚੌਂਕ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।

ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੀ ਸੜਕੀ ਵਿਵਸਥਾ ਵਿੱਚ ਸੁਧਾਰ ਹੋਵੇਗਾ ਅਤੇ ਆਮ ਲੋਕਾਂ, ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।

ਵਿਧਾਇਕ ਕੋਹਲੀ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਸ਼ਹਿਰ ਦੇ ਵਿਕਾਸ ਦਾ ਅਹਿਮ ਹਿੱਸਾ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਚੰਗੀ ਹਾਲਤ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਉਨ੍ਹਾਂ ਕਿਹਾ ਕਿ ਵਾਈ.ਪੀ.ਐੱਸ. ਮਾਰਕੀਟ ਤੋਂ ਗਊ ਮਾਤਾ ਚੌਂਕ ਤੱਕ ਸੜਕ ਦੇ ਨਿਰਮਾਣ ਨਾਲ ਇਸ ਰਸਤੇ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਇਲਾਕੇ ਦੇ ਵਸਨੀਕਾਂ ਅਤੇ ਵਪਾਰਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਨੂੰ ਵੀ ਲਾਭ ਹੋਵੇਗਾ।

ਵਿਧਾਇਕ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਪਟਿਆਲਾ ਸ਼ਹਿਰ ਵਿੱਚ ਵੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

watch…432.65 ਕਰੋੜ ਦੀ ਲਾਗਤ ਨਾਲ ਬਣੇ ਵਾਟਰ ਟਰੀਟਮੈਂਟ ਪਲਾਂਟ ਨਾਲ 316 ਪਿੰਡਾਂ ਦੇ ਲਗਭਗ 75 ਹਜ਼ਾਰ ਘਰਾਂ ਨੂੰ ਮਿਲੇਗਾ ਸਾਫ਼ ਨਹਿਰੀ ਪਾਣੀ

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਦਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨਾ ਵੀ ਜ਼ਰੂਰੀ ਹੈ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਨਾਲ ਜੁੜੇ ਕੰਮ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਗੇ ਵੀ ਜਾਰੀ ਰਹਿਣਗੇ।

ਇਸ ਮੌਕੇ ਰਾਜਵੀਰ ਸਿੰਘ ਚਹਿਲ, ਬਲਾਕ ਪ੍ਰਧਾਨ, ਜੋਨੀ ਕੋਹਲੀ, ਰਮਨਪ੍ਰੀਤ ਕੌਰ ਕੋਹਲੀ, ਜਸਪ੍ਰੀਤ ਸਿੰਘ ਭੋਲਾ ਸੇਠੀ, ਜਸਬੀਰ ਸਿੰਘ ਬਿੱਟੂ ਅਤੇ ਭਵਨਪੁਨੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here