Homeਪੰਜਾਬੀਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5...

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ

- Advertisement -spot_img

ਪਟਿਆਲਾ (28 ਅਪ੍ਰੈਲ)
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 6 ਮਈ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ।
ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 29 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 6 ਮਈ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ‘ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here