Homeਪੰਜਾਬੀਅੰਮ੍ਰਿਤਸਰ 'ਚ ਆਪ ਹੋਈ ਹੋਰ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ ‘ਚ ਆਪ ਹੋਈ ਹੋਰ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

- Advertisement -spot_img

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ਹੋਏ ਆਮ ਆਦਮੀ ਪਾਰਟੀ ‘ਚ ਹੋਏ 

ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ‘ਚ ਕੀਤਾ ਸ਼ਾਮਲ

ਪੰਜਾਬ ‘ਚ ਅਕਾਲੀ ਦਲ ਦਾ ਸਫ਼ਾਇਆ ਹੋ ਚੁੱਕਾ ਹੈ, ਬਾਦਲ ਪਰਿਵਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਦੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਆਗੂ ਨਿਰਾਸ਼ ਹਨ – ਮੁੱਖ ਮੰਤਰੀ ਭਗਵੰਤ ਮਾਨ

ਦਿਲਬਾਗ ਸਿੰਘ ਬਡਾਲੀ ਸਮੇਤ ਕਈ ਯੂਥ ਅਕਾਲੀ ਆਗੂ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ

ਅੰਮ੍ਰਿਤਸਰ/ਚੰਡੀਗੜ੍ਹ, 3 ਮਈ

ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ।

LINK…..Aap launches campaign ‘Zulm ka Jawab Vote’

ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹੀ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ‘ਤੇ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।

ਤਲਬੀਰ ਗਿੱਲ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਅਤੇ ਜਸਬੀਰ ਸਿੰਘ ਸਮੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

LINK…..ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ


ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਹੁਣ ਲਗਭਗ ਸਫਾਇਆ ਹੋ ਚੁੱਕਾ ਹੈ। ਬਾਦਲ ਪਰਿਵਾਰ ਦੀਆਂ ਵੰਸ਼ਵਾਦੀ ਨੀਤੀਆਂ ਕਾਰਨ ਅਕਾਲੀ ਦਲ ਦੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰੇ ਆਗੂ ਤੇ ਵਰਕਰ ਕਾਫੀ ਨਿਰਾਸ਼ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਕਾਲੀ ਆਗੂ ਪਾਰਟੀ ਛੱਡਣਗੇ।

Link….मोदी के जुमले में मत फंसिए, बेरोजगारी और महंगाई मोदी की देन : भगवंत मान

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਐਨੀ ਮਾੜੀ ਹੋ ਗਈ ਹੈ ਕਿ ਉਸ ਨੂੰ 13 ਲੋਕ ਸਭਾ ਸੀਟਾਂ ‘ਤੇ  ਉਮੀਦਵਾਰ ਹੀ ਨਹੀਂ ਮਿਲ ਰਹੇ। ਕੋਈ ਵੀ ਅਕਾਲੀ ਆਗੂ ਚੋਣ ਲੜਨ ਲਈ ਤਿਆਰ ਨਹੀਂ ਹੋ ਰਿਹਾ, ਕਿਉਂਕਿ ਸਭ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਜਿਹੀ ਹਾਲਤ ਬਾਦਲ ਪਰਿਵਾਰ ਦੀਆਂ ਕਰਤੂਤਾਂ ਅਤੇ ਭ੍ਰਿਸ਼ਟਾਚਾਰ ਕਾਰਨ ਹੋਈ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here