Homeਪੰਜਾਬੀਰਾਸ਼ਟਰੀ ਲੋਕ ਅਦਾਲਤ ਦੌਰਾਨ 24053 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ...

ਰਾਸ਼ਟਰੀ ਲੋਕ ਅਦਾਲਤ ਦੌਰਾਨ 24053 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਹੋਇਆ

- Advertisement -spot_img

ਸੰਗਰੂਰ (11 ਮਈ )
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਮੁਨੀਸ਼ ਸਿੰਗਲ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ-ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ, ਧੂਰੀ ਅਤੇ ਮਲੇਰਕੋਟਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਅਤੇ ਸ੍ਰੀਮਤੀ ਦਲਜੀਤ ਕੌਰ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੁਆਰਾ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਵਿੱਚ ਲਗਾਏ ਗਏ ਸਮੂਹ ਬੈਂਚਾਂ ਦਾ ਦੌਰਾ ਕੀਤਾ ਗਿਆ ਅਤੇ ਪਾਰਟੀਆਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ, ਇਸ ਨੈਸ਼ਨਲ ਲੋਕ ਅਦਾਲਤ ਵਿਚ ਰਜਾਮੰਦੀ ਨਾਲ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ—ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਵਿਚਾਰੇ ਗਏ। ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਪੱਧਰ ਉੱਤੇ ਕੁੱਲ 08 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਉਤੇ ਕੁੱਲ 11 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।

Link….ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਇੱਕ ਵਿਆਹਿਆ ਜੋੜਾ, ਜੋ ਕਿ ਪਰਿਵਾਰਕ ਦਖਲਅੰਦਾਜ਼ੀ ਕਾਰਨ ਇੱਕ ਦੂਜੇ ਤੋਂ ਅਲੱਗ ਹੋ ਗਿਆ ਸੀ, ਜਿਸ ਕਾਰਨ ਪਤਨੀ ਨੇ ਆਪਣੀ 1.5 ਸਾਲ ਦੀ ਬੇਟੀ ਦੀ ਕਸਟਡੀ ਲੈਣ ਲਈ ਆਪਣੇ ਪਤੀ ਦੇ ਖਿਲਾਫ਼ ਗਾਰਡੀਅਨਜ਼ ਅਤੇ ਵਾਰਡਜ਼ ਐਕਟ, 1890 ਦੀ ਧਾਰਾ 7 ਅਧੀਨ ਇੱਕ ਪਟੀਸ਼ਨ ਦਾਇਰ ਕੀਤੀ ਸੀ। ਇਹ ਮਾਮਲਾ ਵੀ ਅੱਜ ਦੀ ਕੌਮੀ ਲੋਕ ਅਦਾਲਤ ਵਿੱਚ ਉਠਾਇਆ ਗਿਆ ਅਤੇ ਲੋਕ ਅਦਾਲਤ ਦੇ ਬੈਂਚ ਅਤੇ ਮਾਣਯੋਗ ਅਦਾਲਤ ਦੀ ਦਖਲਅੰਦਾਜ਼ੀ ਨਾਲ ਦੋਵੇਂ ਧਿਰਾਂ ਵਿਚਕਾਰ ਰਾਜ਼ੀਨਾਮਾ ਹੋ ਗਿਆ। ਦੋਵੇਂ ਧਿਰਾਂ ਹੁਣ ਪਰਿਵਾਰਕ ਦਖਲਅੰਦਾਜ਼ੀ ਤੋਂ ਬਿਨਾਂ ਇਕੱਠੇ ਰਹਿਣ ਲਈ ਸਹਿਮਤ ਹੋ ਗਈਆਂ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸੈਸ਼ਨਜ ਡਵੀਜ਼ਨ ਸੰਗਰੂਰ ਵਿੱਚ ਕੁੱਲ 26616 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 24053 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here