Homeਪੰਜਾਬੀ371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

- Advertisement -spot_img

-ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਚੰਡੀਗੜ੍ਹ, (11 ਮਈ )

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਕੁੱਲ 371  ਬੈਂਚਾਂ ਵਿੱਚ ਲੱਗਭਗ 2.87 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

link….ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਅਤੇ  ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਸ੍ਰੀਮਤੀ ਸਮ੍ਰਿਤੀ ਧੀਰ ਵਧੀਕ ਮੈਂਬਰ ਸਕੱਤਰ ਨੇ ਕੋਰਟ ਕੰਪਲੈਕਸ ਲੁਧਿਆਣਾ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। 

ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। 

link….ਰਾਸ਼ਟਰੀ ਲੋਕ ਅਦਾਲਤ ਦੌਰਾਨ 24053 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਹੋਇਆ

ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। 

ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here