Homeਪੰਜਾਬੀਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ...

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ

- Advertisement -spot_img

ਤੁਹਾਡੀਆਂ ਵੋਟਾਂ ਜਲੰਧਰ ਪੱਛਮੀ ਹਲਕੇ ਦੇ ਵਿਕਾਸ ਵਿਚ ਪਾਉਣਗੀਆਂ ਅਹਿਮ ਯੋਗਦਾਨ : ਭਗਵੰਤ ਮਾਨ

ਚੰਡੀਗੜ੍ਹ/ਜਲੰਧਰ, 10 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ। 

ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ ਢੰਗ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਵੋਟਾਂ ਪਾਈਆਂ ਤੇ ਇੱਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੱਤਾ, ਜਿਸ ਕਰਕੇ ਮੈਂ ਤੁਹਾਡਾ ਧੰਨਵਾਦੀ ਹਾਂ।

See This Link Also….. India wins 3rd T20I, leads the series by 2-1

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਕੀਮਤੀ ਵੋਟਾਂ ਇਸ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here