HomeਪੰਜਾਬੀਪੰਜਾਬLPU ਹਿੰਸਾ ਮਾਮਲੇ ’ਚ SIT ਜਾਂਚ ਤੇਜ਼, ਪੁਲਿਸ ਵੱਲੋਂ ਵਿਦਿਆਰਥੀਆਂ ਨਾਲ ਸੰਵਾਦ

LPU ਹਿੰਸਾ ਮਾਮਲੇ ’ਚ SIT ਜਾਂਚ ਤੇਜ਼, ਪੁਲਿਸ ਵੱਲੋਂ ਵਿਦਿਆਰਥੀਆਂ ਨਾਲ ਸੰਵਾਦ

- Advertisement -spot_img

ਚੰਡੀਗੜ੍ਹ/ਫਗਵਾੜਾ, 28 ਸਤੰਬਰ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU), ਫਗਵਾੜਾ ਦੇ ਬਾਹਰ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਵਾਪਰੀ ਹਿੰਸਕ ਘਟਨਾ ਦੀ ਪੰਜਾਬ ਪੁਲਿਸ ਵੱਲੋਂ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਕਰਵਾ ਕੇ ਉਨ੍ਹਾਂ ਦੇ ਮੁੱਦਿਆਂ ਦਾ ਸ਼ਾਂਤੀਪੂਰਨ ਹੱਲ ਕੱਢਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ। ਫਾਜ਼ਿਲਕਾ, ਸੰਗਰੂਰ, ਫਿਰੋਜ਼ਪੁਰ, ਰੂਪਨਗਰ, ਮੋਹਾਲੀ ਅਤੇ ਲੁਧਿਆਣਾ ਦਿਹਾਤੀ ਸਮੇਤ ਕਈ ਖੇਤਰਾਂ ਵਿੱਚ ਡੀਆਈਜੀ ਅਤੇ ਐੱਸਐੱਸਪੀ ਪੱਧਰ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਲੋੜੀਂਦੇ ਸਹਿਯੋਗ ਦਾ ਭਰੋਸਾ ਦਿੱਤਾ ਹੈ।

ਫਗਵਾੜਾ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਵੱਲੋਂ ਐਤਵਾਰ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਲਈ ਮਾਹੌਲ ਤਿਆਰ ਕਰਨ ਵਾਸਤੇ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵਿਦਿਆਰਥੀਆਂ ਖ਼ਿਲਾਫ਼ ਬਲ ਦੀ ਵਰਤੋਂ ਨਾ ਕਰਨ ਅਤੇ ਵੱਧ ਤੋਂ ਵੱਧ ਸੰਜਮ ਵਰਤਣ ਦੇ ਨਿਰਦੇਸ਼ ਦਿੱਤੇ ਗਏ ਸਨ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਵਿਚਕਾਰ ਕਈ ਦੌਰ ਦੀਆਂ ਮੀਟਿੰਗਾਂ ਕਰਵਾਈਆਂ ਗਈਆਂ, ਤਾਂ ਜੋ ਪ੍ਰਸ਼ਾਸਨ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕੇ।

ਹਿੰਸਕ ਘਟਨਾ ਦੀ ਜਾਂਚ ਲਈ SIT

ਐਤਵਾਰ ਰਾਤ ਵਾਪਰੀ ਹਿੰਸਕ ਘਟਨਾ ਸਬੰਧੀ ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ, ਵੀਡੀਓ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਵਿਸਥਾਰਤ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਜਾਂਚ ਦੌਰਾਨ ਜਿਹੜੇ ਵਿਅਕਤੀ ਜ਼ਿੰਮੇਵਾਰ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਬਿਨਾਂ ਪੁਸ਼ਟੀ ਵਾਲੀਆਂ ਵੀਡੀਓਜ਼, ਆਡੀਓ ਕਲਿੱਪਾਂ ਜਾਂ ਹੋਰ ਗੁੰਮਰਾਹਕੁੰਨ ਸਮੱਗਰੀ ਸਾਂਝੀ ਨਾ ਕਰਨ ਅਤੇ ਸਿਰਫ਼ ਅਧਿਕਾਰਤ ਤੇ ਪ੍ਰਮਾਣਿਤ ਸਰੋਤਾਂ ਤੋਂ ਮਿਲੀ ਜਾਣਕਾਰੀ ’ਤੇ ਭਰੋਸਾ ਕਰਨ।

ਡੀਜੀਪੀ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਦੇ ਆਲੇ-ਦੁਆਲੇ ਦੀ ਸਥਿਤੀ ਕਾਬੂ ਹੇਠ ਹੈ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪੁਲਿਸ ਪ੍ਰਬੰਧ ਕੀਤੇ ਗਏ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਅਤੇ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਸਮੇਤ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਸਨ।

ਵਿਦਿਆਰਥੀਆਂ ਨਾਲ ਮੀਟਿੰਗ ’ਚ ਲੌਜਿਸਟਿਕਸ ਤੇ ਹੋਸਟਲ ਮੁੱਦੇ ਚਰਚਾ ਵਿੱਚ

ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਨੇ ਦੱਸਿਆ ਕਿ ਵਿਦਿਆਰਥੀਆਂ, ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਹੋਈ। ਵਿਦਿਆਰਥੀ ਕਮੇਟੀ ਦੇ ਸੱਤ ਨੁਮਾਇੰਦਿਆਂ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ।

ਉਨ੍ਹਾਂ ਅਨੁਸਾਰ ਵਿਦਿਆਰਥੀਆਂ ਨੇ ਲੌਜਿਸਟਿਕਸ, ਹੋਸਟਲ ਸਹੂਲਤਾਂ ਅਤੇ ਜਾਣਕਾਰੀ ਸਮੇਂ ਸਿਰ ਵਿਦਿਆਰਥੀਆਂ ਤੱਕ ਪਹੁੰਚਾਉਣ ਸਮੇਤ ਵੱਖ-ਵੱਖ ਮੁੱਦੇ ਉਠਾਏ। ਨਿਯਮਤ ਮੀਟਿੰਗਾਂ ਕਰਨ ਅਤੇ ਉਠਾਏ ਗਏ ਮੁੱਦਿਆਂ ’ਤੇ ਕਾਰਵਾਈ ਕਰਨ ’ਤੇ ਸਹਿਮਤੀ ਬਣੀ। ਯੂਨੀਵਰਸਿਟੀ ਵੱਲੋਂ ਲੌਜਿਸਟਿਕਸ ਨਾਲ ਸਬੰਧਤ ਮੰਗਾਂ ਨੂੰ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ।

watch…..ਚਾਵਲ ਦੀ ਚੁਕਾਈ ਵਿੱਚ ਦੇਰੀ ਕਾਰਨ ਸ਼ੈਲਰ ਇੰਡਸਟਰੀ ਨੂੰ ਨੁਕਸਾਨ, ਨੀਤੀ ਵਿੱਚ ਬਦਲਾਅ ਦੀ ਮੰਗ

ਡੀਆਈਜੀ ਨੇ ਦੱਸਿਆ ਕਿ ਘਟਨਾ ਸਬੰਧੀ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ ਅਤੇ ਜਾਂਚ ਜਾਰੀ ਹੈ। ਯੂਨੀਵਰਸਿਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਵਿਦਿਆਰਥੀ ਕਮੇਟੀ ਵੀ SIT ਨਾਲ ਜਾਂਚ ਵਿੱਚ ਸਹਿਯੋਗ ਕਰੇਗੀ ਅਤੇ ਜਾਂਚ ਦੀ ਪ੍ਰਗਤੀ ਬਾਰੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ’ਤੇ ਜਾਣਕਾਰੀ ਦਿੱਤੀ ਜਾਵੇਗੀ।

ਡੀਆਈਜੀ ਨੇ ਕਿਹਾ ਕਿ ਸਥਿਤੀ ਦੌਰਾਨ ਪੁਲਿਸ ਵੱਲੋਂ ਸੰਜਮ ਵਰਤਿਆ ਗਿਆ ਅਤੇ ਉਨ੍ਹਾਂ ਦੇ ਬਿਆਨ ਅਨੁਸਾਰ ਵਿਦਿਆਰਥੀਆਂ ਖ਼ਿਲਾਫ਼ ਲਾਠੀਚਾਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਵਿਦਿਆਰਥੀਆਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਮਨ-ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੀ ਅਪੀਲ ਕੀਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here