Onnline TV

ਪੰਜਾਬ ਪੰਜਾਬੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ

-ਸਿੱਖਿਆ ਮੰਤਰੀ  ਬੈਂਸ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

-ਪੰਜਾਬ ਸਰਕਾਰ 1,158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਮਜ਼ਬੂਤੀ ਨਾਲ ਲੜੇਗੀ ਕੇਸ: ਬੈਂਸ

ਚੰਡੀਗੜ੍ਹ, 18 ਅਗਸਤ

ਸੂਬੇ ਦੇ ਉਚੇਰੀ ਸਿੱਖਿਆ ਖੇਤਰ ਲਈ ਵੱਡੀ ਰਾਹਤ ਦਿੰਦਿਆਂ, ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ  ਬੈਂਸ ਨੇ ਕਿਹਾ ਕਿ ਇਹ ਫੈਸਲਾ ਸੂਬੇ ਦੀ ਉਚੇਰੀ ਸਿੱਖਿਆ ਪ੍ਰਣਾਲੀ ਲਈ ਮੀਲ ਪੱਥਰ ਸਾਬਤ ਹੋਵੇਗਾ, ਕਿਉਂਕਿ ਇਹ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਅਕਾਦਮਿਕ ਟੀਚੇ ਪ੍ਰਾਪਤ ਕਰਨ ਦੇ ਸਮਰੱਥ ਬਣਾਏਗਾ। ਯਾਦ ਰਹੇ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਸਨ। ਪੰਜਾਬ ਸਰਕਾਰ ਨੇ ਇਸ ਦੇ ਵਿਰੁੱਧ ਤੁਰੰਤ ਪਟੀਸ਼ਨ ਦਾਇਰ ਕਰਕੇ ਸਰਕਾਰੀ ਕਾਲਜਾਂ ਵਿੱਚ ਸਿੱਖਿਆ ’ਤੇ ਪੈਣ ਵਾਲੇ ਸੰਭਾਵੀ ਨੁਕਸਾਨ ਨੂੰ ਉਜਾਗਰ ਕੀਤਾ ਸੀ।

watch…..Harjot Bains Sets June-End Deadline for ₹14-Crore Flood Protection Projects in Anandpur Sahib

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਇਨ੍ਹਾਂ 1,158 ਨਿਯੁਕਤੀਆਂ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਮਜ਼ਬੂਤ ਪੈਰਵੀ ਕਰ ਰਹੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ, “ਅਸੀਂ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੁਪਰੀਮ ਕੋਰਟ ਵਿੱਚ ਮਜ਼ਬੂਤੀ ਨਾਲ ਆਪਣਾ ਪੱਖ ਪੇਸ਼ ਕਰਾਂਗੇ।”

LEAVE A RESPONSE

Your email address will not be published. Required fields are marked *